25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸਿੰਧੀ ਸਮਾਜ ਦੀ ਪ੍ਰਮੁੱਖ ਸ਼ਖਸੀਅਤ ਦਾਦਾ ਲਛਮਣ ਚੇਲਾ ਰਾਮ ਨੂੰ ਕੀਤਾ ਗਿਆ ਸਨਮਾਨਿਤ <br/>

ਅਜੀਤ ਡੈਸਕ 01-04-2026
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸੰਸਾਰ ਦੇ ਮਹਾਨ ਗ੍ਰੰਥਾਂ ਵਿਚੋਂ ਇਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਇਕ ਅਜਿਹਾ ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ ਅਦੁੱਤੀ ਗ੍ਰੰਥ ਹੈ, ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਅਤੇ ਲੱਖਾਂ ਪ੍ਰਾਣੀ ਰੋਜ਼ਾਨਾ ਨਮਸਕਾਰ ਕਰਕੇ ਆਪਣੇ ਜੀਵਨ ਦੇ ਕਲਿਆਣ ਲਈ ਅਰਦਾਸ ਕਰਦੇ ਹਨ | ਇਸ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬੱਤ ਦੇ ਗੁਰੂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਧੀ ਸਮਾਜ ਦੀ ਪ੍ਰਮੁੱਖ ਸ਼ਖਸੀਅਤ ਤੇ ਗੁਰੂ ਘਰ ਦੇ ਆਨਿੰਨ ਸੇਵਕ ਦਾਦਾ ਲਛਮਣ ਚੇਲਾ ਰਾਮ ਅੱਜ ਕੁਲਵਿੰਦਰ ਸਿੰਘ ਬੈਨੀਪਾਲ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਸ-1 ਅਰਬਨ ਅਸਟੇਟ ਦੁੱਗਰੀ ਦੇ ਗ੍ਰਹਿ ਵਿਖੇ ਪ੍ਰਮੁੱਖ ਸ਼ਖਸੀਅਤਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ | ਦਾਦਾ ਲਛਮਣ ਚੇਲਾ ਰਾਮ ਨੇ ਕਿਹਾ ਕਿ ਸਿੰਧੀ ਸਮਾਜ ਸ੍ਰੀ ਗੁਰੂ ਨਾਨਕ ਜੀ ਵਲੋਂ ਲਗਾਈ ਗਈ ਸਿੱਖੀ ਦੀ ਫੁਲਵਾੜੀ ਦਾ ਇਕ ਅਹਿਮ ਹਿੱਸਾ ਹੈ | ਇਸ ਦੌਰਾਨ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਾਂਝੇ ਤੌਰ 'ਤੇ ਸਿੰਧੀ ਸਮਾਜ ਦੀ ਪ੍ਰਮੁੱਖ ਸ਼ਖਸੀਅਤ ਤੇ ਗੁਰੂ ਘਰ ਦੇ ਆਨਿੰਨ ਸੇਵਕ ਦਾਦਾ ਲਛਮਣ ਚੇਲਾ ਰਾਮ ਨੂੰ ਸਿਰੋਪਾਉ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ | ਇਸ ਸਮੇਂ ਉਨ੍ਹਾਂ ਦੇ ਨਾਲ ਰਣਜੀਤ ਸਿੰਘ ਖ਼ਾਲਸਾ, ਜਤਿੰਦਰਪਾਲ ਸਿੰਘ ਸਲੂਜਾ, ਡਾ. ਕਰਨਲ (ਰਿਟਾ.) ਡੀ.ਐਸ. ਗਰੇਵਾਲ, ਗੁਰਦੀਪ ਸਿੰਘ ਕਾਲੜਾ, ਹਰਜੀਤ ਸਿੰਘ ਸਰਵਦੀਪ ਸਿੰਘ ਸੋਢੀ, ਤਰਨਜੀਤ ਕੌਰ, ਗੁਰਚਰਨ ਕੌਰ, ਰੇਣੂ ਕਪੂਰ, ਤਿ੍ਪਤ ਕੌਰ, ਹਰਸਿਮਰਨ ਮਨਸੁੱਖਨੀ, ਕਬੀਰ ਮਨਸੁੱਖਮਨੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਖੰਗੂੜਾ ਨੇ ਸਿੱਖਿਆ ਤੇ ਖੇਡਾਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਪ੍ਰਤਾਪ ਚੌਕ 'ਚ ਕੂੜਾ ਸੁੱਟ ਕੇ ਸਫ਼ਾਈ ਸੇਵਕਾਂ ਨੇ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।