ਲੁਧਿਆਣਾ, 31 ਮਾਰਚ (ਡਾ. ਤਰਲੋਚਨ ਸਿੰਘ)-ਸਰਕਾਰੀ ਹਾਈ ਸਕੂਲ, ਬਾੜੇਵਾਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਹੀ ਉਤਸ਼ਾਹ ਨਾਲ ਕਰਵਾਇਆ ਗਿਆ¢ ਇਸ ਮÏਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਆਪ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ ਦੇ ਨਾਲ ਇੰਚਾਰਜ ਸਿੱਖਿਆ ਸੁਧਾਰ ਕਮੇਟੀ ਨਿੱਕੀ ਕੋਹਲੀ ਮੁੱਖ ਮਹਿਮਾਨ ਦੇ ਤÏਰ 'ਤੇ ਸ਼ਾਮਿਲ ਹੋਏ¢ ਸਮਾਰੋਹ ਦੀ ਸ਼ੁਰੂਆਤ ਕਰਦਿਆਂ ਮੁੱਖ ਅਧਿਆਪਕ ਰਵਿੰਦਰ ਸਿੰਘ ਨੇ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਕੂਲ ਨੂੰ ਦਿੱਤੇ ਜਾ ਰਹੇ ਸਹਿਯੋਗ ਅਤੇ ਯੋਗਦਾਨ ਲਈ ਧੰਨਵਾਦ ਪ੍ਰਗਟ ਕੀਤਾ¢ ਇਸ ਮÏਕੇ ਨਿੱਕੀ ਕੋਹਲੀ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਕੀਤੇ ਜਾ ਰਹੇ ਸੁਧਾਰਾਂ ਅਤੇ ਨਵੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ¢ ਪ੍ਰਧਾਨ ਖੰਗੂੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਵੀ ਸਕੂਲ ਨੂੰ ਸ਼ੈੱਡ, ਜਨਰੇਟਰ, ਪੈਨਲ ਅਤੇ ਰੰਗ-ਰੋਗਨ ਵਰਗੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਸਿੱਖਿਆ ਮਿਆਰ ਨੂੰ ਬਿਹਤਰ ਬਣਾਉਣ ਵਿਚ ਯੋਗਦਾਨ ਦਿੱਤਾ ਗਿਆ ਹੈ ਅਤੇ ਭਵਿੱਖ ਵਿਚ ਵੀ ਸਕੂਲ ਦੀ ਤਰੱਕੀ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ¢ ਉਨ੍ਹਾਂ ਨੇ ਸਰਕਾਰ ਦੀਆਂ ਉਪਲਬਧੀਆਂ ਅਤੇ ਨਵੀਆਂ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ¢ ਇਸ ਦÏਰਾਨ ਵਿਦਿਆਰਥੀਆਂ ਨੂੰ ਵਿਸ਼ੇਸ਼ ਤÏਰ 'ਤੇ ਪ੍ਰਤੀ ਵਿਦਿਆਰਥੀ 500 ਰੁਪਏ ਦੇ ਨਗਦ ਇਨਾਮ ਦੇ ਕੇ ਉਨ੍ਹਾਂ ਦੀ ਹÏਸਲਾ ਅਫਜ਼ਾਈ ਕੀਤੀ ਗਈ¢ ਇਸ ਮÏਕੇ ਰਾਜ ਪੱਧਰੀ ਖੇਡਾਂ ਅਤੇ ਪੜ੍ਹਾਈ ਵਿਚ ਵਧੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਇਨਾਮ ਵੰਡੇ ਗਏ¢ ਸਮਾਰੋਹ ਦÏਰਾਨ ਮੁੱਖ ਮਹਿਮਾਨਾਂ ਅਤੇ ਕਮੇਟੀ ਮੈਂਬਰਾਂ ਵਲੋਂ ਸਕੂਲ ਵਿਚ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਵੀ ਕੀਤਾ ਗਿਆ¢ ਅੰਤ ਵਿਚ ਮੁੱਖ ਅਧਿਆਪਕ ਵਲੋਂ ਪਿੰਡ ਤੋਂ ਆਏ ਸੱਜਣਾਂ ਅਤੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ¢