ਆਲਮਗੀਰ, 31 ਮਾਰਚ (ਜਰਨੈਲ ਸਿੰਘ ਪੱਟੀ)-ਲੋਕ ਸਮੱਸਿਆਵਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਸਾਹਮਣੇ ਪ੍ਰਮੁੱਖਤਾ ਨਾਲ ਲਿਆਉਣ ਲਈ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਅਲੰਬਰਦਾਰ ਅਖ਼ਬਾਰ 'ਅਜੀਤ' ਨੇ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਉਂਦਿਆਂ ਗਿੱਲ ਬਾਈਪਾਸ ਤੋਂ ਕੂੜਾ ਚੁੱਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਲੂਣਾ ਦੇਣ ਵਿਚ ਅਹਿਮ ਰੋਲ ਅਦਾ ਕੀਤਾ | ਸਥਾਨਕ ਗਿੱਲ ਬਾਈਪਾਸ ਸੜਕ ਕਿਨਾਰੇ ਲੱਗੇ ਗੰਦਗੀ ਦੇ ਢੇਰਾਂ ਸਬੰਧੀ ''ਸਰਕਾਰ ਜੀ ਇਕ ਨਜ਼ਰ ਇੱਧਰ ਵੀU ਦੇ ਸਿਰਲੇਖ ਹੇਠ ਪ੍ਰਮੁੱਖਤਾ ਨਾਲ ਸਟੋਰੀ ਛਾਪ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੀਂਦ ਤੋਂ ਜਾਗਣ ਦਾ ਹੋਕਾ ਦਿੱਤਾ ਸੀ, ਜਿਸ 'ਤੇ ਕਾਰਵਾਈ ਕਰਦਿਆਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਿੱਲ ਬਾਈਪਾਸ ਸੜਕ ਕਿਨਾਰੇ ਲੱਗੇ ਗੰਦਗੀ ਦੇ ਢੇਰਾਂ ਨੂੰ ਚੁਕਵਾ ਕੇ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਵੱਡੀ ਰਾਹਤ ਪਹੁੰਚਾਈ ਹੈ |