25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਬਾਪੂ ਹਰਪਾਲ ਢੰਡੇ ਦੀ ਯਾਦ 'ਚ 350ਵਾਂ ਰਾਸ਼ਨ ਵੰਡ ਤੇ ਸਨਮਾਨ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 01-04-2026
ਲੁਧਿਆਣਾ, 31 ਮਾਰਚ (ਡਾ. ਤਰਲੋਚਨ ਸਿੰਘ)-ਜਰਨੈਲ ਹਰੀ ਸਿੰਘ ਨਲੂਆ ਕਲਚਰਲ ਐਂਡ ਵੈਲਫੇਅਰ ਸੋਸਾਇਟੀ ਰਜਿ. ਵਲੋਂ ਬਾਪੂ ਹਰਪਾਲ ਸਿੰਘ ਢੰਡੇ ਦੀ ਨਿੱਘੀ ਯਾਦ ਵਿਚ 350ਵਾਂ ਰਾਸ਼ਨ ਵੰਡ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਐਸ.ਪੀ.ਐਸ ਹਸਪਤਾਲ ਦੇ ਸੀ.ਓ ਯੋਗਿੰਦਰ ਨਾਥ ਅਵਧਿਆ ਸ਼ਾਮਲ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਹੈ | ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਦੱਸਿਆ ਕਿ ਇਹ ਸੰਸਥਾ ਪਿਛਲੇ 28 ਸਾਲਾਂ ਤੋਂ ਲੋੜਵੰਦਾਂ ਦੀ ਸੇਵਾ ਕਰ ਰਹੀ ਹੈ | ਇਸ ਮੌਕੇ 'ਤੇ ਚੇਅਰਮੈਨ ਲਖਵਿੰਦਰ ਸਿੰਘ ਢੰਡੇ ਤੇ ਪ੍ਰਧਾਨ ਲਖਵੀਰ ਸਿੰਘ ਬੱਦੋਵਾਲ ਨੇ ਜਿੱਥੇ ਲੋੜਵੰਦਾਂ ਨੂੰ ਰਾਸ਼ਨ ਤੇ ਪੜ੍ਹਾਈ 'ਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਬੈਗ ਤੇ ਕਿਤਾਬਾਂ ਵੰਡੀਆਂ, ਉੱਥੇ ਹੀ ਸ਼ਹਿਰ ਦੇ ਪ੍ਰਸਿੱਧ ਡਾਕਟਰਾਂ ਡਾ. ਮਨਦੀਪ ਕੌਰ, ਡਾ. ਸਿਫਾਲੀ ਸੂਦ, ਡਾ. ਨਿਧੀ ਠਾਕੁਰ, ਡਾ. ਵਰਿੰਦਰ ਸਿੰਘ ਤੇ ਡਾ. ਸਿਮਰਨ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੰਜਾਬ ਦੀ ਪ੍ਰਸਿੱਧ ਲੋਕ ਗਾਇਕਾ ਮਮਤਾ ਮਹਿਰਾ ਨੇ ਆਪਣੇ ਸੱਭਿਆਚਾਰਕ ਗੀਤਾਂ ਰਾਹੀਂ ਖੂਬ ਰੰਗ ਬੰਨਿਆ | ਇਸ ਮੌਕੇ ਅਮਿਤ ਅਰੋੜਾ, ਡੀ.ਐਸ.ਪੀ ਸੰਦੀਪ ਆਰੀਆ, ਐਸ.ਐਚ.ਓ ਵਿਜੇ ਕੁਮਾਰ ਤੇ ਰਾਹੁਲ ਮਹਾਜਨ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਨੇ ਗਿੱਲ ਬਾਈਪਾਸ ਤੋਂ ਕੂੜਾ ਚੁਕਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।