25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

ਅਜੀਤ ਡੈਸਕ 01-04-2026
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਂਕ ਵਿਖੇ ਧਾਰਮਿਕ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਹੀ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਭਾਈ ਪਰਮਵੀਰ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਸ਼ਰਨ ਸਿੰਘ ਕੋਮਲ ਅਤੇ ਵਿਸ਼ੇਸ਼ ਤੌਰ 'ਤੇ ਭਾਈ ਉਂਕਾਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਜੱਥੇ ਵਲੋਂ ਅੰਮਿ੍ਤਮਈ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ, ਜਿਸ ਨਾਲ ਸੰਗਤਾਂ ਨੂੰ ਆਤਮਕ ਆਨੰਦ ਪ੍ਰਾਪਤ ਹੋਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ਵਿਚ ਰਾਗੀ ਜਥੇ ਨੂੰ ਸਿਰਪਾਓ ਭੇਟ ਕੀਤੇ | ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਜੱਥੇਦਾਰ ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਮੋਹਨ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਅਰਜੁਨ ਸਿੰਘ ਚੀਮਾ, ਦਵਿੰਦਰ ਸਿੰਘ ਸਿੱਬਲ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੱਖਾਂ ਦਾ ਮੁਫਤ ਆਪਰੇਸ਼ਨ ਕੈਂਪ 5 ਨੂੰ ਅਗਲੀ ਖ਼ਬਰ ਬਾਪੂ ਹਰਪਾਲ ਢੰਡੇ ਦੀ ਯਾਦ 'ਚ 350ਵਾਂ ਰਾਸ਼ਨ ਵੰਡ ਤੇ ਸਨਮਾਨ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।