25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਅੱਖਾਂ ਦਾ ਮੁਫਤ ਆਪਰੇਸ਼ਨ ਕੈਂਪ 5 ਨੂੰ

ਅਜੀਤ ਡੈਸਕ 01-04-2026
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਚੈਰੀਟੇਬਲ (ਟਰਸੱਟ) ਵਲੋਂ ਮਾਤਾ ਗੁਜਰੀ ਚੈਰੀਟੇਬਲ ਹਸਪਤਾਲ, ਅਕਾਲਗੜ੍ਹ ਮਾਰਕੀਟ, ਚੌੜਾ ਬਾਜ਼ਾਰ ਲੁਧਿਆਣਾ ਵਿਖੇ ਅੱਖਾਂ ਦਾ 23ਵਾਂ ਸਲਾਨਾ ਮੁਫਤ ਅਪਰੇਸ਼ਨ ਕੈਂਪ 5 ਅਪ੍ਰੈਲ 2026 ਦਿਨ ਐਤਵਾਰ ਸਵੇਰੇ 10.00 ਵਜੇ ਲਗਾਇਆ ਜਾ ਰਿਹਾ ਹੈ, ਜਿਸ ਵਿਚ ਮਰੀਜਾਂ ਦੀ ਰਜਿਸਟਰੇਸ਼ਨ ਸਵੇਰੇ 9 ਵਜੇ ਸ਼ੁਰੂ ਹੋ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਟਰੱਸਟ ਦੇ ਮੈਂਬਰ ਜਗਜੀਤ ਸਿੰਘ ਜੱਗਾ ਨੇ ਦੱਸਿਆ ਕਿ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ 9 ਤੋਂ 10 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਰਾਗੀ ਸਿੰਘ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਅਪਰੇਸ਼ਨ ਦੀ ਕਾਮਯਾਬੀ ਅਤੇ ਮਰੀਜ਼ਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਚੈਕਅਪ ਕੈਂਪ ਉਪਰੰਤ ਸੀ.ਐਮ.ਸੀ. ਹਸਪਤਾਲ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੇ ਅਪਰੇਸ਼ਨ ਸੀ.ਐਮ.ਸੀ. ਹਸਪਤਾਲ ਵਿਖੇ ਕੀਤੇ ਜਾਣਗੇ ਅਤੇ ਮਰੀਜ਼ਾਂ ਦੇ ਠਹਿਰਣ ਅਤੇ ਲੰਗਰ ਦਾ ਪ੍ਰਬੰਧ ਵੀ ਹਸਪਤਾਲ 'ਚ ਟਰੱਸਟ ਵਲੋਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸ਼ੂਗਰ ਦਾ ਟੈਸਟ ਫਰੀ ਕੀਤਾ ਜਾਵੇਗਾ ਅਤੇ ਮਰੀਜ਼ਾਂ ਨੂੰ ਐਨਕਾਂ ਮੁਫਤ ਦਿੱਤੀਆਂ ਜਾਣਗੀਆਂ |

ਪਿਛਲੀ ਖ਼ਬਰ ਪਿੰਡ ਤੱਤਲਾ ਨਹਿਰ ਤੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।