04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸ਼ੱਕੀ ਹਾਲਾਤਾਂ 'ਚ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਅਜੀਤ ਡੈਸਕ 04-04-2026
ਲੁਧਿਆਣਾ, 3 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਜਮਾਲਪੁਰ ਦੀ ਮੁੰਡੀਆਂ ਕਲਾਂ ਚੌਕੀ ਦੇ ਅਧੀਨ ਆਉਂਦੀ ਸੁਰਜੀਤ ਕਾਲੋਨੀ, 33 ਫੁੱਟਾ ਰੋਡ, ਮੁੰਡੀਆਂ ਵਿਚ ਇਕ 40 ਸਾਲਾ ਵਿਅਕਤੀ ਨੇ ਸ਼ੱਕੀ ਹਾਲਾਤਾਂ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਰੋਹਿਤ ਕੁਮਾਰ ਪੁੱਤਰ ਮਨੋਹਰ ਲਾਲ ਵਾਸੀ ਸੁਰਜੀਤ ਕਲੋਨੀ, ਲੁਧਿਆਣਾ ਵਜੋਂ ਹੋਈ ਹੈ, ਜੋ ਰੈਪਿਡੋ ਚਲਾਉਂਦਾ ਸੀ | ਥਾਣਾ ਮੁੰਡੀਆਂ ਕਲਾਂ ਦੇ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਨੇ ਬੀਤੀ ਰਾਤ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਜਿਹੜੇ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਇਕ ਰੋਜ਼ਾ ਹੈਲਥ ਐਂਡ ਹੋਮਿਓ ਐਕਸਪੋ ਕੱਲ੍ਹ ਅਗਲੀ ਖ਼ਬਰ ਲਾਇਨਜ਼ ਕਲੱਬ ਵੈਜੀਟੇਰੀਅਨ ਵਲੋਂ ਮੱਘਰ ਸਿੰਘ ਕੈੜਾ ਦੀ ਯਾਦ 'ਚ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।