03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਜਥਾ ਵਾਪਸ ਪਰਤਿਆ <br/>

ਅਜੀਤ ਡੈਸਕ 04-04-2026
ਲੁਧਿਆਣਾ, 3 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਧੰਨ ਧੰਨ ਬਾਬਾ ਦੀਪ ਸਿੰਘ ਜੀ ਚੁਪਹਿਰਾ ਪਰਿਵਾਰ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਆਹੂਜਾ ਦੀ ਅਗਵਾਈ ਹੇਠ ਤਖਤ ਸ਼੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਦਰਸ਼ਨਾਂ ਲਈ ਗਿਆ ਜਥਾ ਵਾਪਸ ਪਰਤ ਆਇਆ ਹੈ | ਬੀਤੀ ਸ਼ਾਮ ਰੇਲਵੇ ਸਟੇਸ਼ਨ ਤੇ ਵੱਖ-ਵੱਖ ਆਗੂਆਂ ਵਲੋਂ ਜਥੇ ਦਾ ਭਰਵਾਂ ਸਵਾਗਤ ਕੀਤਾ ਗਿਆ | ਮਨਿੰਦਰ ਸਿੰਘ ਆਹੂਜਾ ਨੇ ਦੱਸਿਆ ਕਿ ਅਜਿਹੀਆਂ ਧਾਰਮਿਕ ਯਾਤਰਾਵਾਂ ਆਉਣ ਵਾਲੇ ਦਿਨਾਂ ਵਿਚ ਵੀ ਸੰਗਤਾਂ ਨੂੰ ਕਰਵਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਸਾਰੇ ਰਸਤੇ ਰੇਲ ਗੱਡੀ ਵਿਚ ਸੰਗਤਾਂ ਵਲੋਂ ਕੀਰਤਨ ਕੀਤਾ ਗਿਆ ਲੁਧਿਆਣਾ ਪਹੁੰਚਣ 'ਤੇ ਪੰਜਾਬੀ ਵੈਲਫੇਅਰ ਇੰਟਰਨੈਸ਼ਨਲ ਕੌਂਸਲ ਦੇ ਪ੍ਰਧਾਨ ਹਰਪਾਲ ਸਿੰਘ ਨਿਮਾਣਾ ਵਲੋਂ ਮਨਿੰਦਰ ਸਿੰਘ ਅਹੂਜਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਮਨਿੰਦਰ ਸਿੰਘ ਆਹੂਜਾ ਵੱਲੋਂ ਯਾਤਰਾ ਦੀ ਸਫਲਤਾ ਲਈ ਸਹਿਯੋਗੀ ਸੱਜਣਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਭਗਤਪ੍ਰੀਤ ਸਿੰਘ, ਚਰਨਜੀਤ ਸਿੰਘ ਚੰਨੀ, ਸੇਠੀ ਸਾਬ (ਹਰਮਨ), ਪ੍ਰਭਜੋਤ ਸਿੰਘ, ਅਮਰਜੀਤ ਸਿੰਘ ਅਹੂਜਾ, ਸਿਦਕ ਅਹੂਜਾ, ਹਰਭਜਨ ਸਿੰਘ ਅਹੂਜਾ, ਗੁਰਮੀਤ ਸਿੰਘ ਮਨੋਚਾ, ਪ੍ਰਭ ਸਿਮਰਨ ਸਿੰਘ, ਜਸਨ ਪ੍ਰੀਤ ਸਿੰਘ, ਜਸਸਿਮਰਨ ਸਿੰਘ, ਸਿਮਰਪ੍ਰੀਤ ਸਿੰਘ, ਭਗਤ ਪ੍ਰੀਤ ਸਿੰਘ, ਗੁਰਮੀਤ ਸਿੰਘ ਰੋਮੀ, ਗੁਰਮੀਤ ਸਿੰਘ, ਜਸਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਪੁਲਿਸ ਨੇ ਭਾਰੀ ਮਾਤਰਾ ਵਿਚ ਜ਼ਬਤ ਕੀਤੇ ਨਸ਼ੀਲੇ ਪਦਾਰਥ ਕੀਤੇ ਨਸ਼ਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।