03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਗਿਆਨ ਨਿਕੇਤਨ ਪਬਲਿਕ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ <br/>

ਅਜੀਤ ਡੈਸਕ 04-04-2026
ਢੰਡਾਰੀ ਕਲਾਂ/ਲੁਧਿਆਣਾ, 3 ਅਪ੍ਰੈਲ (ਜਸਵੀਰ ਸਿੰਘ ਬੰਗਾ)-ਗਿਆਨ ਨਿਕੇਤਨ ਪਬਲਿਕ ਸਕੂਲ ਢੰਡਾਰੀ ਖ਼ੁਰਦ ਵਿਖੇ ਅੱਜ ਸਾਲਾਨਾ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ | ਇਸ ਮੌਕੇ 'ਤੇ ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਬੋਪਾਰਾਏ ਤੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਮਾਰਕੀਟਾਂ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰਵਾਇਤੀ ਤੌਰ 'ਤੇ ਗਰੈਜੂਏਸ਼ਨ ਗਾਊਨ ਪਹਿਨੇ ਹੋਏ ਸਨ, ਜਿਸ ਨਾਲ ਉਨ੍ਹਾਂ ਦੀ ਦਿੱਖ ਹੋਰ ਵੀ ਪ੍ਰਭਾਵਸ਼ਾਲੀ ਲੱਗ ਰਹੀ ਸੀ | ਪੂਰੇ ਕੈਂਪਸ ਵਿਚ ਖ਼ੁਸ਼ੀ ਦਾ ਮਾਹੌਲ ਸੀ | ਮਾਪਿਆਂ ਨੇ ਆਪਣੇ ਬੱਚਿਆਂ ਦੀਆਂ ਪ੍ਰਾਪਤੀਆਂ 'ਤੇ ਮਾਣ ਪ੍ਰਗਟ ਕੀਤਾ | ਸਕੂਲ ਦੇ ਪਿ੍ੰਸੀਪਲ ਡਾ. ਦੀਪੂ ਕੁਮਾਰ ਸਿੰਘ ਨੇ ਦੱਸਿਆ ਕਿ ਇਸ ਸਾਲ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਬਹੁਤ ਹੀ ਪ੍ਰਤਿਭਾਸ਼ਾਲੀ ਹਨ ਅਤੇ ਭਵਿੱਖ ਵਿਚ ਵੱਡੀਆਂ ਉਚਾਈਆਂ ਪ੍ਰਾਪਤ ਕਰਨ ਲਈ ਤਿਆਰ ਹਨ | ਇਸ ਮੌਕੇ ਸਕੂਲ ਪ੍ਰਧਾਨ ਊਸ਼ਾ ਦੇਵੀ, ਦੀਪਤੀ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

ਪਿਛਲੀ ਖ਼ਬਰ ਡੀ. ਐੱਸ. ਪੀ. ਗੁਰਇਕਬਾਲ ਸਿੰਘ ਦੇ ਸਵਰਗੀ ਪਿਤਾ ਹਰਦੇਵ ਸਿੰਘ ਨੂੰ ਸੈਂਕੜੇ ਨਮ ਅੱਖਾਂ ਵਲੋਂ ਅੰਤਿਮ ਵਿਦਾਈ <br/> ਅਗਲੀ ਖ਼ਬਰ ਵਿਧਾਇਕ ਸਿੱਧੂ ਨੇ ਲੋਕਾਂ ਦੀ ਹਾਜ਼ਰੀ 'ਚ ਨਿਰਮਾਣ ਅਧੀਨ ਸੜਕ ਦੀ ਕਰਵਾਈ ਜਾਂਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।