03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਵੱਖ-ਵੱਖ ਸੜਕ ਹਾਦਸਿਆਂ 'ਚ ਤਿੰਨ ਵਿਅਕਤੀਆਂ ਦੀ ਮੌਤ <br/>

ਅਜੀਤ ਡੈਸਕ 04-04-2026
ਲੁਧਿਆਣਾ, 3 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਵੱਖ-ਵੱਖ ਤਿੰਨ ਸੜਕ ਹਾਦਸਿਆਂ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਲੁਧਿਆਣਾ ਦਿੱਲੀ ਰੋਡ 'ਤੇ ਟਰਬੋ ਕੰਪਨੀ ਨੇੜੇ ਹੋਏ ਸੜਕ ਹਾਦਸੇ ਵਿਚ ਦੁਰਗਾਵਤੀ ਨਾਮੀ ਔਰਤ ਦੀ ਮੌਤ ਦੇ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਦੀ ਲੜਕੀ ਸੰਜੂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਮਾਤਾ ਟਰਬੋ ਕੰਪਨੀ ਤੋਂ ਬਾਹਰ ਨਿਕਲ ਰਹੀ ਸੀ ਕਿ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਲਪੇਟ ਵਿਚ ਲੈ ਲਿਆ | ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਈ | ਮਿ੍ਤਕ ਕੰਪਨੀ ਵਿਚ ਹੀ ਕੰਮ ਕਰਦੀ ਸੀ | ਦੂਜੇ ਮਾਮਲੇ ਵਿਚ ਪਿੰਡ ਉਮੈਦਪੁਰ ਨੇੜੇ ਹੋਏ ਸੜਕ ਹਾਦਸੇ ਵਿਚ ਅਜੀਤ ਸਿੰਘ ਦੀ ਮੌਤ ਹੋ ਗਈ | ਅਜੀਤ ਸਿੰਘ ਪਿੰਡ ਉਮੈਦਪੁਰ ਨੇੜੇ ਜਾ ਰਿਹਾ ਸੀ ਕਿ ਅਣਪਛਾਤੇ ਵਾਹਨ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਉਹ ਮੌਕੇ 'ਤੇ ਹੀ ਦਮ ਤੋੜ ਗਿਆ | ਪੁਲਿਸ ਵਲੋਂ ਇਸ ਸਬੰਧੀ ਵੀ ਕੇਸ ਦਰਜ ਕਰ ਲਿਆ ਗਿਆ ਹੈ | ਤੀਜੇ ਮਾਮਲੇ ਵਿਚ ਫੋਕਲ ਪੁਆਇੰਟ ਇਲਾਕੇ ਵਿਚ ਇਕ ਸੜਕ ਹਾਦਸੇ ਵਿਚ ਮਿਸ਼ਰੀ ਲਾਲ ਨਾਮੀ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਵਲੋਂ ਇਸ ਸਬੰਧੀ ਵੀ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੇ ਤਿੰਨ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ |

ਪਿਛਲੀ ਖ਼ਬਰ ਰਾਸ਼ਟਰੀ ਪੱਧਰ 'ਤੇ ਸਨਮਾਨਿਤ ਅਧਿਆਪਕਾ ਡਾ. ਅੰਜੂ ਸੋਨੀ ਹੋਏ ਸੇਵਾ ਮੁਕਤ <br/> ਅਗਲੀ ਖ਼ਬਰ ਡੀ. ਐੱਸ. ਪੀ. ਗੁਰਇਕਬਾਲ ਸਿੰਘ ਦੇ ਸਵਰਗੀ ਪਿਤਾ ਹਰਦੇਵ ਸਿੰਘ ਨੂੰ ਸੈਂਕੜੇ ਨਮ ਅੱਖਾਂ ਵਲੋਂ ਅੰਤਿਮ ਵਿਦਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।