02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬੀ.ਸੀ.ਏ ਅਤੇ ਬੀ.ਬੀ.ਏ ਵਿਭਾਗ ਦੁਆਰਾ ਪੀਪੀਟੀ ਮੁਕਾਬਲਾ ਕਰਵਾਇਆ <br/>

ਅਜੀਤ ਡੈਸਕ 04-04-2026
ਲੁਧਿਆਣਾ, 3 ਅਪ੍ਰੈਲ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਵਿਖੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਦੇ ਮੁਖੀ ਕਰਨ ਮਦਾਨ ਦੀ ਅਗਵਾਈ ਹੇਠ ਪਾਵਰ ਪੁਆਇੰਟ ਪ੍ਰੈਜ਼ਨਟੇਸ਼ਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵਿਭਾਗ ਮੁਖੀ ਨੇ ਪਾਵਰ ਪੁਆਇੰਟ ਪ੍ਰੈਜ਼ਨਟੇਸ਼ਨ ਦੇ ਮੁੱਖ ਪਹਿਲੂਆਂ, ਇਸ ਲਈ ਆਮ ਸੁਝਾਅ ਅਤੇ ਇਸ ਦੀਆਂ ਆਧੁਨਿਕ ਵਿਸ਼ੇਸ਼ਤਾਵਾਂ ਬਾਰੇ ਵਿਦਿਆਰਥਣਾਂ ਨੂੰ ਗਿਆਨ ਭਰਪੂਰ ਜਾਣਕਾਰੀ ਪ੍ਰਦਾਨ ਕੀਤੀ | ਇਸ ਮੁਕਾਬਲੇ ਵਿਚ ਬੀ ਸੀ ਏ ਅਤੇ ਬੀ ਬੀ ਏ ਦੀਆਂ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਜਿਸ ਦੌਰਾਨ ਤਾਨੀਆ, ਸੌਮਿਆ ਅਤੇ ਖ਼ੁਸ਼ੀ ਸਿੰਘ ਜੇਤੂ ਰਹੀਆਂ | ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਵਿਭਾਗ ਦੇ ਸਮੂਹ ਸਟਾਫ਼ ਦੇ ਸਹਿਯੋਗ ਦੀ ਪ੍ਰਸ਼ੰਸਾ ਕਰਦਿਆਂ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਵਿਸ਼ਵ ਔਟਿਜ਼ਮ ਜਾਗਰੂਕਤਾ ਦਿਵਸ ਮਨਾਇਆ <br/> ਅਗਲੀ ਖ਼ਬਰ ਤਲਵਾੜ ਨੇ ਵਿਰੋਧੀ ਧਿਰ ਕਾਂਗਰਸ ਪਾਰਟੀ ਦੇ ਕੌਂਸਲਰਾਂ ਨੂੰ ਵਿੱਤ ਤੇ ਠੇਕਾ ਕਮੇਟੀ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।