02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਵੈਟਰਨਰੀ ਯੂਨੀਵਰਸਿਟੀ ਦੇ ਖਿਡਾਰੀ ਨੇ ਕÏਮੀ ਹੈਂਡਬਾਲ ਚੈਂਪੀਅਨਸ਼ਿਪ ਵਿਚ ਜਿੱਤਿਆ ਸੋਨੇ ਦਾ ਤਗਮਾ <br/>

ਅਜੀਤ ਡੈਸਕ 04-04-2026
ਲੁਧਿਆਣਾ, 3 ਅਪ੍ਰੈਲ (ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਦੇ ਖਿਡਾਰੀ ਅਰਸ਼ਦੀਪ ਸਿੰਘ ਬੈਨੀਵਾਲ ਨੇ ਯੂਨੀਵਰਸਿਟੀ ਦਾ ਸਿਰ ਉਚਾ ਕਰਦਿਆਂ 54ਵੀਂ ਸੀਨੀਅਰ ਕÏਮੀ ਹੈਂਡਬਾਲ ਚੈਂਪੀਅਨਸ਼ਿਪ (ਲੜਕਿਆਂ) ਵਿਚ ਹਿੱਸਾ ਲੈਂਦਿਆਂ ਸੋਨੇ ਦਾ ਤਗਮਾ ਪ੍ਰਾਪਤ ਕੀਤਾ ਹੈ¢ ਇਹ ਚੈਂਪੀਅਨਸ਼ਿਪ ਕੁਰੂਕਸ਼ੇਤਰ ਵਿਖੇ ਹੋਈ ਅਤੇ ਅਰਸ਼ਦੀਪ ਪੰਜਾਬ ਦੀ ਟੀਮ ਵਲੋਂ ਇਸ ਵਿਚ ਖੇਡ ਰਿਹਾ ਸੀ¢ ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਅਰਸ਼ਦੀਪ ਦੇ ਪ੍ਰਦਰਸ਼ਨ ਅਤੇ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਯੂਨੀਵਰਸਿਟੀ ਦੀਆਂ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਵਿਦਿਆਰਥੀ ਵਧੇਰੇ ਸਮਰਪਣ ਭਾਵ ਨਾਲ ਖੇਡਾਂ ਵਿਚ ਹਿੱਸਾ ਲੈਣਗੇ | ਡਾ. ਰਾਬਿੰਦਰ ਸਿੰਘ ਅÏਲਖ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਕਿਹਾ ਕਿ ਇਸ ਵਿਦਿਆਰਥੀ ਨੇ ਖੇਡਾਂ ਅਤੇ ਪੜ੍ਹਾਈ ਵਿਚ ਇਕ ਸੰਤੁਲਨ ਬਣਾਉਂਦੇ ਹੋਏ ਇਹ ਪ੍ਰਾਪਤੀ ਦਰਜ ਕੀਤੀ ਹੈ¢ ਉਨ੍ਹਾਂ ਨੇ ਭਵਿੱਖ ਵਿਚ ਵੀ ਅਜਿਹੀ ਕਾਰਗੁਜ਼ਾਰੀ ਵਿਖਾਉਣ ਲਈ ਉਸ ਨੂੰ ਉਤਸ਼ਾਹਿਤ ਕੀਤਾ | ਡਾ. ਬਿਲਾਵਲ ਸਿੰਘ, ਇੰਚਾਰਜ ਖੇਡ ਵਿੰਗ ਅਤੇ ਡਾ. ਪ੍ਰਤੀਕ ਸਿੰਘ ਧਾਲੀਵਾਲ ਸਹਿ-ਇੰਚਾਰਜ, ਖੇਡ ਵਿੰਗ ਨੇ ਕਿਹਾ ਕਿ ਸਾਡੇ ਵਿਦਿਆਰਥੀ ਖੇਡਾਂ ਅਤੇ ਕਲਾਤਮਕ ਗਤੀਵਿਧੀਆਂ ਵਿਚ ਬਹੁਤ ਮਾਣਮੱਤੀਆਂ ਪ੍ਰਾਪਤੀਆਂ ਦਰਜ ਕਰ ਰਹੇ ਹਨ ਅਤੇ ਯੂਨੀਵਰਸਿਟੀ ਉਨ੍ਹਾਂ ਦੇ ਚੰਗੇ ਪ੍ਰਦਰਸ਼ਨ ਲਈ ਪੂਰਨ ਸਹੂਲਤਾਂ ਪ੍ਰਦਾਨ ਕਰ ਰਹੀ ਹੈ¢

ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਸੰਗਠਨ ਦੀ ਮਜ਼ਬੂਤੀ ਲਈ ਰੋਹਿਤ ਨੂੰ ਹਲਕਾ ਆਤਮ ਨਗਰ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ <br/> ਅਗਲੀ ਖ਼ਬਰ ਆਰੀਆ ਕਾਲਜ ਵਲੋਂ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।