02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਅਕਾਲੀ ਦਲ ਦੀਆਂ ਰੈਲੀਆਂ ਅਤੇ ਮੀਟਿੰਗਾਂ ਵਿਚ ਲੋਕ ਆਪ ਮੁਹਾਰੇ ਆਉਣ ਲੱਗੇ-ਵਿੱਕੀ ਸੋਹਲ <br/>

ਅਜੀਤ ਡੈਸਕ 04-04-2026
ਆਲਮਗੀਰ, 3 ਅਪ੍ਰੈਲ (ਜਰਨੈਲ ਸਿੰਘ ਪੱਟੀ)-ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਪ੍ਰਾਪਰਟੀ ਕਾਰੋਬਾਰੀ ਵਿਕਰਮਜੀਤ ਸਿੰਘ ਵਿੱਕੀ ਸੋਹਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬਾ ਵਾਸੀਆਂ ਨੂੰ ਜਾਗਰੂਕ ਕਰਨ ਲਈ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਅਤੇ ਪਾਰਟੀ ਦੀਆਂ ਮੀਟਿੰਗਾਂ ਵਿਚ ਇਕੱਠਾ ਹੋ ਰਿਹਾ ਲੋਕਾਂ ਦਾ ਹਜੂਮ ਸਾਬਤ ਕਰਦਾ ਹੈ ਕਿ ਸੂਬਾ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਹਨੇਰੀ ਨਹੀਂ ਤੂਫਾਨ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸੇ ਕੜੀ ਅਧੀਨ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਸਿਵਲ ਜੱਜ ਵਲੋਂ ਹਲਕੇ ਅੰਦਰ ਜੰਗੀ ਪੱਧਰ 'ਤੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਬਦੌਲਤ ਹਲਕੇ ਅੰਦਰ ਅਕਾਲੀ ਪੱਖੀ ਹਵਾ ਦਾ ਚੱਲਣਾ ਤੇਜ਼ ਹੋ ਗਿਆ ਹੈ, ਜਿਸ ਦੀ ਬਦੌਲਤ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਹਲਕਾ ਗਿੱਲ ਦੀ ਸ਼ੀਟ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਈ ਜਾਵੇਗੀ | ਸੋਹਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਨੂੰ ਮੌਜੂਦਾ ਸਰਕਾਰ ਵਲੋਂ ਠੱਪ ਕਰਕੇ ਰੱਖ ਦਿੱਤਾ ਗਿਆ ਹੈ, ਜਿਸ ਕਾਰਨ ਸੂਬੇ ਦੇ ਗ਼ਰੀਬ ਅਤੇ ਗ਼ਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਵਰਗਾਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ | ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਸੂਬਾ ਵਾਸੀ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਗਠਨ ਕਰਕੇ ਵਿਰੋਧੀ ਪਾਰਟੀਆਂ ਨੂੰ ਕਰਾਰਾ ਜਵਾਬ ਦੇਣਗੇ |

ਪਿਛਲੀ ਖ਼ਬਰ ਪ੍ਰੀ-ਪ੍ਰਾਇਮਰੀ ਅਧਿਆਪਕਾਂ ਲਈ ਟੀਚਿੰਗ ਮੈਟੀਰੀਅਲ ਵਰਕਸ਼ਾਪ ਕਰਵਾਈ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਵੈਦ ਨੇ ਅਮੋਲਕ ਸਿੰਘ ਜੱਸੋਵਾਲ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।