02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪ੍ਰੀ-ਪ੍ਰਾਇਮਰੀ ਅਧਿਆਪਕਾਂ ਲਈ ਟੀਚਿੰਗ ਮੈਟੀਰੀਅਲ ਵਰਕਸ਼ਾਪ ਕਰਵਾਈ <br/>

ਅਜੀਤ ਡੈਸਕ 04-04-2026
ਲੁਧਿਆਣਾ, 3 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਜ਼ਿਲ੍ਹਾ ਸਿੱਖਿਆ ਅਧਿਕਾਰੀ ਡਿੰਪਲ ਮਦਾਨ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਂਗਟ-1 ਰਮਨਜੀਤ ਸਿੰਘ ਸੰਧੂ ਅਤੇ ਸੈਂਟਰ ਹੈੱਡ ਟੀਚਰ ਅਮਰਪ੍ਰੀਤ ਕੌਰ ਦੀ ਦੇਖਰੇਖ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਗੋਬਿੰਦ ਨਗਰ ਵਿਖੇ ਹੈਡਮੇਡ ਟੀਚਿੰਗ ਲਰਨਿੰਗ ਮੈਟੀਰੀਅਲ ਸੰਬੰਧੀ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਵਿਚ ਜ਼ਿਲ੍ਹਾ ਕੋਆਰਡੀਨੇਟਰ ਗੁਰਦੀਪ ਕੌਰ ਅਤੇ ਸਹਾਇਕ ਕੋਆਰਡੀਨੇਟਰ ਮਨਪ੍ਰੀਤ ਕੌਰ, ਮਨਦੀਪ ਕੌਰ ਘੁਡਾਣੀ, ਜਸਵਿੰਦਰ ਕੌਰ, ਨਵਦੀਪ ਕੌਰ ਅਤੇ ਮਨਦੀਪ ਕੌਰ ਰਾਜੋਆਣਾ ਨੇ ਰਿਸੋਰਸ ਪਰਸਨ ਵਜੇ ਅਹਿਮ ਭੂਮਿਕਾ ਨਿਭਾਈ | ਇਸ ਮੌਕੇ ਮੁੱਖ ਬੁਲਾਰੇ ਨਿਤਿਨ ਗੋਇਲ ਨੇ ਕਿਹਾ ਕਿ ਟੀ.ਐਲ.ਐਮ. ਵਰਕਸ਼ਾਪ ਅਧਿਆਪਕਾਂ ਲਈ ਇਕ ਮਹੱਤਵਪੂਰਨ ਸਿਖਲਾਈ ਪ੍ਰਕਿਰਿਆ ਹੈ, ਜਿਸ ਰਾਹੀਂ ਘੱਟ ਲਾਗਤ ਨਾਲ ਪ੍ਰਭਾਵਸ਼ਾਲੀ ਸਿੱਖਣ ਸਿਖਾਉਣ ਸਮਗਰੀ ਤਿਆਰ ਕੀਤੀ ਜਾ ਸਕਦੀ ਹੈ | ਇਸ ਵਰਕਸ਼ਾਪ ਵਿਚ ਬਲਾਕ ਮਾਂਗਟ ਇਕ ਦੇ ਪ੍ਰੀ-ਪ੍ਰਾਇਮਰੀ ਜਮਾਤਾਂ ਨੰੂ ਪੜ੍ਹਾ ਰਹੇ ਲਗਭਗ 50 ਅਧਿਆਪਕਾਂ ਨੇ ਹਿੱਸਾ ਲਿਆ |

ਪਿਛਲੀ ਖ਼ਬਰ ਚੰਡੀਗੜ੍ਹ ਨੈਸ਼ਨਲ ਚੈਂਪੀਅਨਸ਼ਿਪ ਵਿਚ ਐਸ਼ਵਿਨ ਕÏਰ ਦਾ ਦਬਦਬਾ, ਤੀਜੀ ਵਾਰ ਬਣੀ ਰਾਸ਼ਟਰੀ ਚੈਂਪੀਅਨ <br/> ਅਗਲੀ ਖ਼ਬਰ ਅਕਾਲੀ ਦਲ ਦੀਆਂ ਰੈਲੀਆਂ ਅਤੇ ਮੀਟਿੰਗਾਂ ਵਿਚ ਲੋਕ ਆਪ ਮੁਹਾਰੇ ਆਉਣ ਲੱਗੇ-ਵਿੱਕੀ ਸੋਹਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।