18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸ਼ੱਕੀ ਹਾਲਾਤ ਵਿਚ ਵਿਆਹੁਤਾ ਦਾ ਕਤਲ <br/>

ਅਜੀਤ ਡੈਸਕ 05-04-2026
ਲੁਧਿਆਣਾ, 4 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਵਾਹਰ ਨਗਰ ਵਿਚ ਸ਼ੱਕੀ ਹਾਲਾਤਾਂ ਵਿਚ ਵਿਆਹੁਤਾ ਨੂੰ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਤੋਂ ਬਾਅਦ ਮਿ੍ਤਕ ਦਾ ਪਤੀ ਫ਼ਰਾਰ ਦੱਸਿਆ ਜਾਂਦਾ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਜਿੰਦਰ ਕੌਰ ਉਰਫ ਰਾਣੀ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 48 ਸਾਲ ਦੇ ਕਰੀਬ ਸੀ | ਰਾਣੀ ਦਾ ਵਿਆਹ ਕੁੱਝ ਸਾਲ ਪਹਿਲਾਂ ਹੀ ਵਿਨੋਦ ਕੁਮਾਰ ਨਾਲ ਹੋਇਆ ਸੀ | ਮਿ੍ਤਕ ਦੇ ਜੀਜਾ ਰਜੀਵ ਕੁਮਾਰ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਹੀ ਰਾਣੀ ਆਪਣੇ ਪੇਕੇ ਘਰ ਤੋਂ ਵਾਪਸ ਲੁਧਿਆਣਾ ਆਈ ਸੀ ਅਤੇ ਪਰੇਸ਼ਾਨ ਸੀ | ਉਸ ਨੇ ਦੱਸਿਆ ਕਿ ਰਾਣੀ ਦਾ ਪਤੀ ਅਕਸਰ ਉਸ ਨਾਲ ਮਾਰ ਕੁਟਾਈ ਕਰਦਾ ਰਹਿੰਦਾ ਸੀ, ਜਿਸ ਕਾਰਨ ਘਰ ਵਿਚ ਕਲੇਸ਼ ਰਹਿੰਦਾ ਸੀ | ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਜਦੋਂ ਉਨ੍ਹਾਂ ਨੂੰ ਰਾਣੀ ਦੀ ਮੌਤ ਦੀ ਸੂਚਨਾ ਮਿਲੀ ਤਾਂ ਉਹ ਤੁਰੰਤ ਰਾਣੀ ਦੇ ਘਰ ਪਹੁੰਚੇ, ਪਰ ਰਾਣੀ ਦੇ ਸਹੁਰੇ ਪਰਿਵਾਰ ਦੇ ਮੈਂਬਰ ਉਸ ਦਾ ਸਸਕਾਰ ਕਰਨ ਲਈ ਜਾ ਰਹੇ ਸਨ | ਰਜੀਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਤੁਰੰਤ ਲਾਸ਼ ਕਬਜ਼ੇ ਵਿਚ ਲੈ ਲਈ | ਮਿ੍ਤਕ ਦੇ ਜੀਜਾ ਰਜੀਵ ਨੇ ਦੱਸਿਆ ਕਿ ਰਾਣੀ ਨੂੰ ਕਤਲ ਕੀਤਾ ਗਿਆ ਹੈ | ਘਟਨਾ ਤੋਂ ਬਾਅਦ ਉਸ ਦਾ ਪਤੀ ਵਿਨੋਦ ਕੁਮਾਰ ਅਤੇ ਹੋਰ ਮੈਂਬਰ ਫ਼ਰਾਰ ਦੱਸੇ ਜਾਂਦੇ ਹਨ | ਜਾਂਚ ਕਰ ਰਹੇ ਅਧਿਕਾਰੀ ਐਸ.ਐਚ.ਓ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਵਲੋਂ ਵੀ ਬਿਆਨ ਦਰਜ ਕਰਵਾਏ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ 'ਤੇ ਹੀ ਪੁਲਿਸ ਵਲੋਂ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਐਲ.ਪੀ.ਜੀ. ਘਾਟ ਨੂੰ ਲੈ ਕੇ ਕੀਤੇ ਕੰਟਰੋਲ ਰੂਮ ਸਥਾਪਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।