18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ <br/>

ਅਜੀਤ ਡੈਸਕ 05-04-2026
ਲੁਧਿਆਣਾ, 4 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਅਦਾਲਤ ਵਿਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ ਤਰਲੋਚਨ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ¢ ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਪਿ੍ੰਕਲ ਲੁਧਿਆਣਾ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ¢ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਇਕ ਕੇਸ ਦਰਜ ਸੀ ਅਤੇ ਗਿ੍ਫ਼ਤਾਰੀ ਦÏਰਾਨ ਸ਼ਿਕਾਇਤਕਰਤਾ ਦੀ ਲਾਇਸੈਂਸਸ਼ੁਦਾ ਪਿਸਤÏਲ ਵੀ ਪੁਲਿਸ ਨੇ ਕਬਜ਼ੇ ਵਿਚ ਲੈ ਲਈ ਸੀ¢ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਦਾ ਲਾਇਸੈਂਸੀ ਪਿਸਤÏਲ ਵਾਪਸ ਲੈਣ ਸਬੰਧੀ ਕੇਸ ਵਿਚ ਉਸਦੀ ਮਦਦ ਕਰਨ ਦੇ ਬਦਲੇ ਦੋਸ਼ੀ ਨਾਇਬ ਕੋਰਟ ਨੇ 10,000 ਰੁਪਏ ਦੀ ਰਿਸ਼ਵਤ ਅਤੇ ਮਹਿੰਗੀਆਂ ਜੁੱਤੀਆਂ ਦੀ ਮੰਗ ਕੀਤੀ¢ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਵਾਲੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ¢ ਸ਼ਿਕਾਇਤਕਰਤਾ ਰਿਸ਼ਵਤ ਦੇਣ ਜਾਂ ਕੋਈ ਵੀ ਹੋਰ ਗੈਰ-ਕਾਨੂੰਨੀ ਢੰਗ ਵਰਤਣ ਲਈ ਤਿਆਰ ਨਹੀਂ ਸੀ | ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਨਾਲ ਰਾਬਤਾ ਕੀਤਾ¢ ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਨਾਇਬ ਕੋਰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਦੀ ਰਕਮ ਅਤੇ ਸਲੇਟੀ ਰੰਗ ਦੇ ਮਹਿੰਗੀ ਜੁੱਤੀਆਂ ਲੈਂਦੇ ਹੋਏ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ | ਇਸ ਸਬੰਧ ਵਿਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ¢

ਪਿਛਲੀ ਖ਼ਬਰ ਕੈਬਨਿਟ ਮੰਤਰੀ ਅਰੋੜਾ ਵਲੋਂ ਹਲਕਾ ਪੱਛਮੀ ਵਿਖੇ 4.10 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਦਾ ਉਦਘਾਟਨ <br/> ਅਗਲੀ ਖ਼ਬਰ ਸ਼ੱਕੀ ਹਾਲਾਤ ਵਿਚ ਵਿਆਹੁਤਾ ਦਾ ਕਤਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।