19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਜੀ.ਐਮ.ਟੀ. ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ <br/>

ਅਜੀਤ ਡੈਸਕ 05-04-2026
ਲੁਧਿਆਣਾ, 4 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਜੀ.ਐਮ.ਟੀ. ਇੰਟਰਨੈਸ਼ਨਲ ਪਬਲਿਕ ਸਕੂਲ, ਕਾਕੋਵਾਲ ਰੋਡ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਪ੍ਰਬੰਧਕ ਸੁਰਿੰਦਰ ਕੌਰ ਥਿੰਦ, ਗੁਰਇਕਬਾਲ ਸਿੰਘ ਥਿੰਦ ਅਤੇ ਰਮਨਦੀਪ ਕੌਰ ਥਿੰਦ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਕੂਲ ਦੇ ਪਿ੍ੰਸੀਪਲ ਅਮਰਜੀਤ ਧਾਲੀਵਾਲ, ਸਮੂਹ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਵੀ ਸ਼ਿਰਕਤ ਕਰਦਿਆਂ ਇਲਾਹੀ ਬਾਣੀ ਦਾ ਆਨੰਦ ਮਾਣਿਆ | ਪਾਠ ਉਪਰੰਤ ਰਾਗੀ ਜੱਥੇ ਵਲੋਂ ਕੀਰਤਨ ਕੀਤਾ ਗਿਆ | ਸਮਾਗਮ ਦੇ ਅੰਤ ਵਿਚ ਸਕੂਲ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ |

ਪਿਛਲੀ ਖ਼ਬਰ ਮਹਾਂਨਗਰ ਦੇ ਭਦੌੜ ਹਾਊਸ 'ਚ ਗੈਰਕਾਨੰੂਨੀ ਉਸਾਰੀਆਂ ਦਾ ਵੱਡਾ ਹੋਟਲ ਘੋਟਾਲਾ <br/> ਅਗਲੀ ਖ਼ਬਰ ਅੱਖਾਂ ਦਾ 23ਵਾਂ ਸਲਾਨਾ ਮੁਫਤ ਆਪਰੇਸ਼ਨ ਕੈਂਪ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।