20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ <br/>

ਅਜੀਤ ਡੈਸਕ 05-04-2026
ਲੁਧਿਆਣਾ, 4 ਅਪ੍ਰੈਲ (ਜਸਵਿੰਦਰ ਸਿੰਘ)-ਸੀਨੀਅਰ ਕਾਰਜਕਾਰੀ ਅਫਸਰ-ਕਮ-ਇੰਚਾਰਜ ਡੇਅਰੀ ਸਿਖਲਾਈ ਕੇਂਦਰ, ਬੀਜਾ ਦਲਬੀਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੇ 2 ਹਫਤੇ ਦੇ ਡੇਅਰੀ ਸਿਖਲਾਈ ਕੋਰਸ ਦਾ ਸਮਾਪਨ ਹੋ ਗਿਆ ਸੀ | ਉਨ੍ਹਾਂ ਦੱਸਿਆ ਕਿ ਕੋਰਸ ਮੁਕੰਮਲ ਹੋਣ ਤੋਂ ਬਾਅਦ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ | ਇਸ ਮੌਕੇ ਉਨ੍ਹਾਂ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਵਿਭਾਗੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਪ੍ਰਤੀਸਤ ਸਬਸਿਡੀ ਦਿਵਾਈ ਜਾਵੇਗੀ | ਉਨ੍ਹਾਂ ਇਲਾਕੇ ਦੇ ਬੇਰੋਜਗਾਰ ਮੁੰਡੇ-ਕੁੜੀਆਂ ਨੂੰ ਵੀ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ | ਸੀਨੀਅਰ ਕਾਰਜਕਾਰੀ ਅਫਸਰ-ਕਮ-ਇੰਚਾਰਜ ਡੇਅਰੀ ਸਿਖਲਾਈ ਕੇਂਦਰ, ਬੀਜਾ ਦਲਬੀਰ ਕੁਮਾਰ ਨੇ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸ਼ਹਿਰਾਂ ਵਿਚ ਮੋਬਾਇਲ ਵੈਨ ਰਾਹੀ ਕੈਂਪ ਵੀ ਲਗਾਏ ਜਾ ਰਹੇ ਹਨ | ਇਸ ਮੌਕੇ ਹਰਵਿੰਦਰ ਸਿੰਘ ਕਲਰਕ, ਹਰਿੰਦਰ ਸਿੰਘ ਸਟੈਨੋ-ਟਾਈਪਿਸਟ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਫ਼ਰੀਦ ਕਾਲਜ ਵਲੋਂ ਸਾਲਾਨਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਡੀ.ਜੀ.ਐਸ.ਜੀ. ਪਬਲਿਕ ਸਕੂਲ ਦੁਆਰਾ 'ਹੈਪੀ ਕਲਾਸਰੂਮ' 'ਤੇ ਸੀ.ਬੀ.ਪੀ. ਦੀ ਮੇਜ਼ਬਾਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।