22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਬੀ. ਕੇ. ਐਸ. ਕਾਨਵੈਂਟ ਸਕੂਲ ਦਾ 5ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 05-04-2026
ਡਾਬਾ/ਲੁਹਾਰਾ, 4 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਬੀ.ਕੇ.ਐਸ. ਕਾਨਵੈਂਟ ਸਕੂਲ ਸ਼ਿਮਲਾਪੁਰੀ ਦਾ 5ਵੀਂ ਦਾ ਨਤੀਜਾ ਬਹੁਤ ਹੀ ਵਧੀਆ ਰਿਹਾ | ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕੀਤੀ | ਸਕੂਲ ਦੀਆਂ ਵਿਦਿਆਰਥਣਾਂ ਵੀਰਜੋਤ ਕੌਰ ਅਤੇ ਆਰੂਸੀ ਨੇ 498/500 ਅੰਕ ਪ੍ਰਾਪਤ ਕਰਕੇ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ | ਤਨਿਸ਼ਕ ਯਾਦਵ ਨੇ 497/500 ਅੰਕ ਪ੍ਰਾਪਤ ਕਰਕੇ ਦੂਜੀ ਪੁਜ਼ੀਸ਼ਨ ਹਾਸਲ ਕੀਤੀ ਅਤੇ ਤੀਸਰੀ ਪੁਜ਼ੀਸ਼ਨ ਬੇਅੰਤ ਕੌਰ ਅਤੇ ਦਸਕੀਰਤ ਕੌਰ ਨੇ 500/489 ਅੰਕ ਪ੍ਰਾਪਤ ਕੀਤੇ | ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ | ਇਸ ਪ੍ਰਕਾਰ 5ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | 5ਵੀਂ ਜਮਾਤ ਦੇ ਇੰਚਾਰਜ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਹਰਦੇਵ ਸਿੰਘ ਨੇ ਆਏ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਚੰਗੇ ਨੰਬਰ ਲੈ ਕੇ ਪਾਸ ਹੋਣ 'ਤੇ ਵਧਾਈ ਦਿੱਤੀ, ਨਾਲ ਹੀ ਮਿਹਨਤ ਕਰਕੇ ਅੱਗੇ ਵਧਣ ਅਤੇ ਚੰਗੇ ਮੁਕਾਮ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨ ਦਾ ਅਸ਼ੀਰਵਾਦ ਦਿੱਤਾ |

ਪਿਛਲੀ ਖ਼ਬਰ ਐੱਲ.ਆਈ.ਸੀ. ਦਫ਼ਤਰ ਰਈਆ ਵਿਖੇ 6 ਨੂੰ ਲੱਗੇਗਾ ਅਣਮਿਥੇ ਸਮੇਂ ਲਈ ਧਰਨਾ <br/> ਅਗਲੀ ਖ਼ਬਰ ਪ੍ਰਸਿੱਧ ਕਵਿੱਤਰੀ ਦੀਪ ਲੁਧਿਆਣਵੀ ਵਲੋਂ ਆਪਣੀ ਪੁਸਤਕ ਤੇ ਕਵਿਤਾ ਮੁੱਖ ਮੰਤਰੀ ਨੂੰ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।