23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ <br/>

ਅਜੀਤ ਡੈਸਕ 06-04-2026
ਲੁਧਿਆਣਾ, 5 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸੁੰਦਰ ਨਗਰ ਵਿਚ ਚੋਰਾਂ ਵਲੋਂ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਮਾਨ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਘਰ ਦੀ ਮਾਲਕ ਜੋਤੀ ਨਈਅਰ ਵਾਸੀ ਜਮਾਲਪੁਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਚੋਰ ਉਸੇ ਘਰ ਦੇ ਤਾਲੇ ਤੋੜ ਕੇ ਦਾਖਲ ਹੋਏ ਅਤੇ ਘਰ ਵਿਚ ਵੀ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਨਗਦੀ ਅਤੇ ਹੋਰ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਸ਼ਿਕਾਇਤ ਕਰਤਾ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਚੋਰਾਂ ਦਾ ਸੁਰਾਗ ਨਹੀਂ ਲੱਗਾ ਸੀ |


ਪਿਛਲੀ ਖ਼ਬਰ ਨਾਇਬ ਕੋਰਟ ਇਕ ਦਿਨ ਦੀ ਪੁਲਿਸ ਰਿਮਾਂਡ 'ਤੇ ਅਗਲੀ ਖ਼ਬਰ ਵਿਧਾਇਕ ਇਆਲੀ ਦੇ ਭਾਣਜੇ ਅਰਜਨ ਸਿੰਘ ਵਿਰਕ ਨੂੰ ਉੱਘੀਆਂ ਸ਼ਖ਼ਸੀਅਤਾਂ ਵਲੋਂ ਹੰਝੂ ਭਰੀਆਂ ਅੱਖਾਂ ਨਾਲ ਦਿੱਤੀ ਅੰਤਿਮ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।