23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪੁਲ ਤੋਂ ਹੇਠਾਂ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਅਜੀਤ ਡੈਸਕ 06-04-2026
ਲੁਧਿਆਣਾ, 5 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਜਲੰਧਰ ਬਾਈਪਾਸ ਨੇੜੇ ਪੁਲ ਤੋਂ ਹੇਠਾਂ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਦੇਰ ਸ਼ਾਮ ਤੱਕ ਸ਼ਨਾਖਤ ਨਹੀਂ ਕੀਤੀ ਗਈ ਸੀ | ਮਿ੍ਤਕ ਮੋਟਰਸਾਈਕਲ 'ਤੇ ਪੁਲ 'ਤੇ ਜਾ ਰਿਹਾ ਸੀ ਕਿ ਅਚਾਨਕ ਉਹ ਮੋਟਰਸਾਈਕਲ ਦਾ ਸੰਤੁਲਨ ਗਵਾ ਬੈਠਾ ਅਤੇ ਪੁਲ 'ਤੇ ਲੱਗੀ ਰੇਲਿੰਗ ਵਿਚ ਜਾ ਵੱਜਾ | ਰੇਲਿੰਗ ਨਾਲ ਟਕਰਾਉਣ ਤੋਂ ਬਾਅਦ ਉਹ ਪੁਲ ਤੋਂ ਹੇਠਾਂ ਡਿਗ ਪਿਆ, ਜਿਸ ਦੇ ਸਿੱਟੇ ਵਜੋਂ ਉਹ ਮੌਕੇ 'ਤੇ ਹੀ ਦਮ ਤੋੜ ਗਿਆ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਮਿ੍ਤਕ ਦੀ ਸ਼ਨਾਖਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਮਾਤਾ ਗੁਰਮੇਲ ਕੌਰ ਗਰਚਾ ਨਮਿਤ ਅੰਤਿਮ ਅਰਦਾਸ 'ਚ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਭਰੀ ਹਾਜ਼ਰੀ <br/> ਅਗਲੀ ਖ਼ਬਰ ਨਾਇਬ ਕੋਰਟ ਇਕ ਦਿਨ ਦੀ ਪੁਲਿਸ ਰਿਮਾਂਡ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।