23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸਨਫੋਰਟ ਵਰਲਡ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 06-04-2026
ਆਲਮਗੀਰ, 5 ਅਪ੍ਰੈਲ (ਜਰਨੈਲ ਸਿੰਘ ਪੱਟੀ)-ਸਨਫੋਰਟ ਵਰਲਡ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਦੇ ਡਾਇਰੈਕਟਰ ਗੁਰਪ੍ਰਤਾਪ ਸਿੰਘ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ ਵਿਚ ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਭਾਗ ਸਿੰਘ ਸਰੀਂਹ ਮੁੱਖ ਮਹਿਮਾਨ ਵਜੋਂ ਪਹੁੰਚੇ | ਸਮਾਗਮ ਦੀ ਆਰੰਭਤਾ ਸਕੂਲ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਸ਼ਬਦ ਨਾਲ ਕੀਤੀ ਗਈ | ਉਪਰੰਤ ਬੱਚਿਆਂ ਨੇ ਰੰਗਾਰੰਗ ਪੰਜਾਬੀ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ਮਾਹੌਲ ਨੂੰ ਸਭਿਆਚਾਰ ਰੰਗ ਵਿਚ ਰੰਗ ਦਿੱਤਾ | ਇਸ ਮੌਕੇ ਪੜ੍ਹਾਈ ਵਿਚ ਵਧੀਆ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕਰਦਿਆਂ ਭਾਗ ਸਿੰਘ ਸਰੀਂਹ ਨੇ ਕਿਹਾ ਕਿ ਇਨਸਾਨ ਦਾ ਪੜਿ੍ਹਆ ਲਿਖਿਆ ਹੋਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਕ ਪੜਿ੍ਹਆ ਲਿਖਿਆ ਇਨਸਾਨ ਹੀ ਸਮਾਜ ਅਤੇ ਆਪਣੇ ਘਰ ਪਰਿਵਾਰ ਨੂੰ ਤਰੱਕੀ ਦੀਆਂ ਰਾਹਾਂ 'ਤੇ ਤੋਰ ਸਕਦਾ ਹੈ | ਇਸ ਮੌਕੇ ਸਕੂਲ ਦੇ ਡਾਇਰੈਕਟਰ ਗੁਰਪ੍ਰਤਾਪ ਸਿੰਘ ਨੇ ਸਕੂਲ ਦੀਆਂ ਗਤੀਵਿਧੀਆਂ ਪੇਸ਼ ਕਰਦੀ ਸਾਲਾਨਾ ਰਿਪੋਰਟ ਪੜ੍ਹ ਕੇ ਸੁਣਾਈ | ਅਖੀਰ ਵਿਚ ਮੈਨੇਜਰ ਡਾ. ਗੁਰਦਰਸ਼ਨ ਸਿੰਘ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਰਜਿੰਦਰ ਸਿੰਘ ਬੁਲਾਰਾ ਅਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਸਮੇਤ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਯੂਨਾਈਟਿਡ ਆਯੁਰਵੈਦਿਕ ਡਰੱਗਜ਼ ਮੈਨੂਫੈਕਚਰਜ਼ ਐਸੋਸੀਏਸ਼ਨ ਦੀ ਪਹਿਲੀ ਵਰ੍ਹੇਗੰਢ ਨੂੰ ਸਮਰਪਿਤ ਕਰਵਾਇਆ ਸਮਾਗਮ <br/> ਅਗਲੀ ਖ਼ਬਰ ਸੈਕਰਡ ਸੋਲ ਕਾਨਵੈਂਟ ਸੀ. ਸੈ. ਸਕੂਲ ਦੀ ਕਿ੍ਕਟ ਨੇ ਦੂਜਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।