23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ ਵਿਖੇ ਡੀ- ਐਡੀਕਸ਼ਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>

ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ ਵਿਖੇ ਕਰਵਾਏ ਡੀ- ਐਡੀਕਸ਼ਨ ਜਾਗਰੂਕਤਾ ਪ੍ਰੋਗਰਾਮ ਦੌਰਾਨ ਮਾਹਿਰ ਨਸ਼ੇ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਨਾਲ ਸੰਵਾਦ ਕਰਦੇ ਹੋਏ | ਤਸਵੀਰ-ਸੇਵਕ ਸਿੰਘ <br/> 06-04-2026
ਲੁਧਿਆਣਾ, 5 ਅਪ੍ਰੈਲ (ਡਾ. ਤਰਲੋਚਨ ਸਿੰਘ)-ਡਾ. ਕੋਟਨਿਸ ਹੈਲਥ ਐਂਡ ਐਜੂਕੇਸ਼ਨ ਸੈਂਟਰ ਵਲੋਂ ਚਲਾਏ ਜਾ ਰਹੇ ਟੀ.ਆਈ. ਪ੍ਰੋਜੈਕਟ ਦੇ ਤਹਿਤ ਅੱਜ ਇੱਕ ਪ੍ਰਭਾਵਸ਼ਾਲੀ ਡਰੱਗ ਡੀ-ਐਡੀਕਸ਼ਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਨਸ਼ੇ ਦੀ ਲਤ ਨਾਲ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਸਮਾਜ ਵਿਚ ਉਨ੍ਹਾਂ ਪ੍ਰਤੀ ਸਕਾਰਾਤਮਕ ਸੋਚ ਪੈਦਾ ਕਰਨਾ ਸੀ | ਪ੍ਰੋਗਰਾਮ ਦੌਰਾਨ ਨਸ਼ੇ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਨਾਲ ਖੁੱਲ੍ਹਾ ਸੰਵਾਦ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਆਪਣੇ ਤਜਰਬੇ ਅਤੇ ਸੰਘਰਸ਼ ਨਾਲ ਜੁੜੀਆਂ ਮੁਸ਼ਕਲਾਂ ਨੂੰ ਸਾਂਝਾ ਕੀਤਾ ਅਤੇ ਦੱਸਿਆ ਕਿ ਨਸ਼ੇ ਤੋਂ ਬਾਹਰ ਆਉਣ ਦੀ ਪ੍ਰਕਿਰਿਆ ਵਿਚ ਉਨ੍ਹਾਂ ਨੂੰ ਸਮਾਜਿਕ ਭੇਦਭਾਵ, ਪਰਿਵਾਰਕ ਦਬਾਅ ਅਤੇ ਪ੍ਰਸ਼ਾਸਨਕ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਮੌਕੇ ਸਿਵਲ ਹਸਪਤਾਲ ਦੇ ਨਸ਼ਾ ਮੁਕਤੀ ਕੇਂਦਰ ਅਤੇ ਓ.ਟੀ. ਸੈਂਟਰ ਤੋਂ ਡਾ. ਤਾਸ਼ੀਬਾ ਬਰਾੜ ਅਤੇ ਕਾਉਂਸਲਰ ਮਿਹਿਕਾ ਮਲਹੋਤਰਾ ਨੇ ਮਰੀਜ਼ਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਮਾਨਸਿਕ, ਸਮਾਜਕ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਸਮਝਿਆ ਅਤੇ ਇਹ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਆਵਾਜ਼ ਨੂੰ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ | ਇਸ ਮੌਕੇ ਡਾ. ਕੋਟਨਿਸ ਹਸਪਤਾਲ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਨਸ਼ਾ ਪੀੜਤ ਲੋਕਾਂ ਨਾਲ ਅਪਰਾਧੀਆਂ ਵਾਂਗ ਵਰਤਾਅ ਕਰਨਾ ਬੰਦ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਉਨ੍ਹਾਂ ਦੇ ਸਵੈ-ਸਨਮਾਨ ਨੂੰ ਠੇਸ ਪਹੁੰਚਦੀ ਹੈ ਅਤੇ ਉਹ ਇਸ ਸਮੱਸਿਆ ਤੋਂ ਬਾਹਰ ਨਹੀਂ ਨਿਕਲ ਸਕਦੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਸਜ਼ਾ ਨਹੀਂ ਸਗੋਂ ਹਮਦਰਦੀ, ਢੰਗ ਦਾ ਇਲਾਜ ਅਤੇ ਪੁਨਰਵਾਸ ਦੀ ਲੋੜ ਹੈ ਤਾਂ ਜੋ ਉਹ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ | ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ ਪ੍ਰੋਜੈਕਟ ਮੈਨੇਜਰ ਉਪੇਂਦਰ ਸਿੰਘ, ਪ੍ਰਵੇਸ਼, ਮਨੀਸ਼ਾ, ਡਾ. ਰਘੁਵੀਰ, ਤਰਸੇਮ ਲਾਲ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੰਪ੍ਰਦਾਇਕ ਰਾਜਨੀਤੀ ਘੱਟ ਗਿਣਤੀ ਕੌਮਾਂ ਦੀ ਹੋਂਦ ਲਈ ਖ਼ਤਰਾ-ਇੰਟਰਨੈਸ਼ਨਲ ਸਿੱਖ ਫੈਡਰੇਸ਼ਨ <br/> ਅਗਲੀ ਖ਼ਬਰ ਸਵ: ਮਾਤਾ ਬਲਜੀਤ ਕੌਰ (ਬੀਰਮੀ) ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ ਇਯਾਲੀ, ਸੰਧੂ, ਭੈਣੀ, ਦਾਖਾ, ਆਲੀਵਾਲ, ਬੀਰਮੀ, ਬਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।