20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸਰਕਾਰੀ ਕਾਲਜ ਲੜਕੀਆਂ ਹੋਇਆ ਸਨਮਾਨ ਸਮਾਰੋਹ <br/>

ਅਜੀਤ ਡੈਸਕ 07-04-2026
ਲੁਧਿਆਣਾ, 6 ਅਪ੍ਰੈਲ (ਜਤਿੰਦਰ ਭੰਬੀ)-ਸਰਕਾਰੀ ਕਾਲਜ ਲੜਕੀਆਂ ਦੀ ਕਾਮਰਸ ਐਂਡ ਮੈਨੇਜਮੈਂਟ ਸੋਸਾਇਟੀ ਨੇ ਆਪਣੇ ਸਫਲਤਾਪੂਰਵਕ ਸਮਾਪਤੀ ਸਮਾਰੋਹ 'ਚ ਸਾਲ ਦੀਆਂ ਪ੍ਰਾਪਤੀਆਂ, ਸਿੱਖਣ ਅਤੇ ਸੰਪੂਰਨ ਵਿਕਾਸ ਬਾਰੇ ਜਾਣਕਾਰੀ ਸਾਂਝੀ ਕੀਤੀ | ਪਿ੍ੰਸੀਪਲ ਸੁਮਨ ਲਤਾ, ਵਾਈਸ ਪਿ੍ੰਸੀਪਲ ਵਿਭਾਗ ਦੀ ਮੁਖੀ, ਸਰਿਤਾ ਖੁਰਾਨਾ ਅਤੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਫੈਕਲਟੀ ਮੈਂਬਰਾਂ ਦੀ ਮੌਜੂਦਗੀ ਗਰਮਜੋਸ਼ੀ ਨਾਲ ਸ਼ੁਰੂਆਤ ਹੋਈ, ਜਿਸ ਤੋਂ ਬਾਅਦ ਭਗਤੀ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਹੋਣਹਾਰ ਵਿਦਿਅਰਥਣਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਪਿ੍ੰਸੀਪਲ ਸੁਮਨ ਲਤਾ ਨੇ ਇਕ ਪ੍ਰੇਰਨਾਦਾਇਕ ਭਾਸ਼ਣ ਦਿੱਤਾ, ਜਿਸ ਵਿਚ ਵਿਦਿਆਰਥੀਆਂ ਨੂੰ ਉੱਤਮਤਾ ਲਈ ਯਤਨ ਕਰਨ ਅਤੇ ਤੇਜ਼ੀ ਨਾਲ ਵਿਕਸਿਤ ਹੋ ਰਹੇ ਸੰਸਾਰ ਵਿਚ ਅਨੁਕੂਲ ਰਹਿਣ ਲਈ ਉਤਸ਼ਾਹਿਤ ਕਰਦਿਆਂ ਵਿਦਿਆਰਥੀਆਂ ਨੂੰ ਸਮਰਪਣ ਅਤੇ ਇਮਾਨਦਾਰੀ ਨਾਲ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਆਪ੍ਰੇਸ਼ਨ 'ਅਗਾਪੇ' ਨੇ ਵੰਡੇ ਉਤਸ਼ਾਹ ਪੱਤਰ <br/> ਅਗਲੀ ਖ਼ਬਰ ਜੇਲ੍ਹਾਂ 'ਚ ਡੱਕੇ ਬੁੱਧੀਜੀਵੀਆਂ ਅਤੇ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਰਿਹਾ ਕੀਤਾ ਜਾਵੇ-ਸੀਮਾ ਆਜ਼ਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।