20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸਰੀਂਹ ਵਿਖੇ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ 10 ਤੋਂ 13 ਅਪ੍ਰੈਲ ਤੱਕ

ਅਜੀਤ ਡੈਸਕ 07-04-2026
ਡੇਹਲੋਂ, 6 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸਰੀਂਹ ਸਥਿਤ ਗੁਰਦੁਆਰਾ ਕਲਗ਼ੀਧਰ ਦਰਬਾਰ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਸਰਪੰਚ ਸੰਤ ਸਿੰਘ ਸਰੀਂਹ ਨੇ ਦੱਸਿਆ ਕਿ ਇਲਾਕਾ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ 10 ਅਪ੍ਰੈਲ ਤੋਂ 13 ਅਪ੍ਰੈਲ ਤੱਕ ਗੁਰਦੁਆਰਾ ਕਲਗ਼ੀਧਰ ਦਰਬਾਰ ਵਿਖੇ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸੰਤ ਬਾਬਾ ਭੁਪਿੰਦਰ ਸਿੰਘ ਜਰਗ ਵਾਲੇ ਦੀਵਾਨਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ | ਹੈੱਡ ਗ੍ਰੰਥੀ ਭਾਈ ਸੰਦੀਪ ਸਿੰਘ ਨੇ ਦੱਸਿਆ ਕਿ ਸੰਗਤਾਂ ਲਈ ਲੰਗਰਾਂ ਦੇ ਅਤੁੱਟ ਪ੍ਰਬੰਧ ਕੀਤੇ ਜਾਣਗੇ | ਜਦਕਿ ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਸਮੇਂ ਸਿਰ ਪੁੱਜ ਕੇ ਗੁਰਬਾਣੀ ਦਾ ਲਾਹਾ ਲੈਣ ਦੀ ਅਪੀਲ ਵੀ ਕੀਤੀ |

ਪਿਛਲੀ ਖ਼ਬਰ ਢਾਬਾ ਮਾਲਕ ਦੀ ਕੁੱਟਮਾਰ ਕਰਨ ਉਪਰੰਤ ਹਥਿਆਰਬੰਦ ਹਮਲਾਵਰ ਹਜ਼ਾਰਾਂ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ <br/> ਅਗਲੀ ਖ਼ਬਰ ਵਿਧਾਇਕ ਇਯਾਲੀ ਦੇ ਭਾਣਜੇ ਅਰਜੁਨ ਸਿੰਘ ਵਿਰਕ ਦਾ ਦਿਹਾਂਤ, ਵੱਖ-ਵੱਖ ਆਗੂਆਂ ਨੇ ਦੁੱਖ ਪ੍ਰਗਟਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।