29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੁਲਿਸ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਕਾਬੂ, 7 ਮੋਬਾਈਲ ਬਰਾਮਦ <br/>

ਅਜੀਤ ਡੈਸਕ 08-04-2026

ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਲੁੱਟਾਂ ਖੋਹਾਂ ਤੇ ਚੋਰੀ ਕਰਨ ਵਾਲੇ ਇਕ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨਾਂ ਦੇ ਕਬਜ਼ੇ ਵਿਚੋਂ ਸੱਤ ਮੋਬਾਇਲ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਇੰਸਪੈਕਟਰ ਪਰਮਵੀਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਸੰਤੋਸ਼ ਕੁਮਾਰ ਵਾਸੀ ਰੇਲਵੇ ਸਟੇਸ਼ਨ ਅਤੇ ਦੀਪਕ ਕੁਮਾਰ ਵਾਸੀ ਨੇੜੇ ਰੇਲਵੇ ਸਟੇਸ਼ਨ ਸ਼ਾਮਿਲ ਹਨ | ਪੁਲਿਸ ਨੇ ਇਨਾਂ ਖਿਲਾਫ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਐਸ.ਐਚ.ਓ ਨੇ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਰੇਲਵੇ ਸਟੇਸ਼ਨ 'ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਸਰਗਰਮ ਸਨ | ਕਥਿਤ ਦੋਸ਼ੀ ਲੁੱਟ-ਖੋਹ ਅਤੇ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਉਨਾਂ ਦੱਸਿਆ ਕਿ ਜਾਂਚ ਦੌਰਾਨ ਜੇਕਰ ਕਿਸੇ ਹੋਰ ਦੀ ਸ਼ਮੂਲੀਅਤ ਇਨਾਂ ਨਾਲ ਸਾਬਤ ਹੋਈ ਤਾਂ ਉਸ ਖਿਲਾਫ ਹੀ ਕਾਰਵਾਈ ਕੀਤੀ ਜਾਵੇਗੀ | ਉਨਾਂ ਦੱਸਿਆ ਕਿ ਦੀਪਕ ਕੁਮਾਰ ਖਿਲਾਫ ਪਹਿਲਾਂ ਵੀ ਦੋ ਮੁਕਦਮੇ ਦਰਜ ਹਨ |

ਪਿਛਲੀ ਖ਼ਬਰ ਪੰਜਾਬ ਵਿਚ 2025-26 ਦÏਰਾਨ ਇਤਿਹਾਸਕ ਰਿਕਾਰਡ ਨਿਵੇਸ਼ <br/> ਅਗਲੀ ਖ਼ਬਰ ਕੈਸ਼ ਲੈਸ ਸਿੱਖਿਆ ਕਾਰਡ ਲਾਗੂ ਕਰਕੇ ਗ਼ਰੀਬ ਬੱਚਿਆਂ ਨੰੂ ਮੁਫ਼ਤ ਪੜ੍ਹਾਈ ਦੇਵੇ ਸਰਕਾਰ- ਰਮੇਸ਼ ਜੋਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।