29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਵਿਧਾਇਕ ਛੀਨਾ ਵਲੋਂ ਗਿਆਸਪੁਰਾ 'ਚ ਵਿਕਾਸ ਕਾਰਜਾਂ ਦਾ ਉਦਘਾਟਨ <br/>

ਅਜੀਤ ਡੈਸਕ 08-04-2026
ਢੰਡਾਰੀ ਕਲਾਂ/ਲੁਧਿਆਣਾ, 7 ਅਪ੍ਰੈਲ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਗਿਆਸਪੁਰਾ ਵਿਖੇ ਮਿਨੀ ਗਾਰਡਨ ਨਾਲ ਲੱਗਦੀ ਗਲੀ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਇਲਾਕੇ ਦੇ ਲੋਕਾਂ ਦੀ ਇਹ ਚਿਰੌਕਣੀ ਮੰਗ ਸੀ ਜਿਸ ਨੂੰ ਪੂਰਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ | ਇਸ ਮੌਕੇ ਸਥਾਨਕ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਹਲਕਾ ਦੱਖਣੀ ਵਿਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ | ਉਨ੍ਹਾਂ ਕਿਹਾ ਕਿ ਹਰ ਵਾਰਡ ਵਿਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਇਲਾਕੇ ਵਿਚ ਕੋਈ ਘਾਟ ਨਾ ਰਹੇ | ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਵਿਕਾਸ ਦੇ ਕੰਮ ਤੇਜ਼ੀ ਨਾਲ ਜਾਰੀ ਰਹਿਣਗੇ ਅਤੇ ਲੋਕਾਂ ਦੀ ਸੇਵਾ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ |

ਪਿਛਲੀ ਖ਼ਬਰ ਭਿੰਡੀ ਸੈਦਾਂ ਗ੍ਰਨੇਡ ਹਮਲਾ ਮਾਮਲਾ-ਪੁੱਛਗਿਛ ਕਰਨ ਗਈ ਪੁਲਿਸ ਪਾਰਟੀ 'ਤੇ ਹਮਲਾ ਕਰਕੇ ਵਿਅਕਤੀ ਨੂੰ ਧੱਕੇ ਨਾਲ ਛੁਡਵਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਸੰਤ ਰਾਮਪਾਲ ਸਿੰਘ ਝਾਂਡੇ ਵਾਲਿਆਂ ਤੋਂ ਲਿਆ ਅਸ਼ੀਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।