13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅਸਲ੍ਹਾ ਡਿਪੂ ਦੇ ਨੇੜੇ ਉਸਾਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ

ਅਜੀਤ ਡੈਸਕ 11-04-2026
ਲੁਧਿਆਣਾ, 10 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਬੱਦੋਵਾਲ ਸਥਿਤ ਅਸਲਾ ਡਿਪੂ ਦੇ ਨੇੜੇ ਉਸਾਰੀ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਫੌਜੀ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੱਦੋਵਾਲ ਸਥਿਤ ਅਸਲਾ ਡਿਪੂ ਦੇ ਆਲੇ ਦੁਆਲੇ ਉਸਾਰੀ ਕਰਨ 'ਤੇ ਪਾਬੰਦੀ ਲੱਗੀ ਹੋਈ ਹੈ, ਪਰ ਕੁੱਝ ਵਿਅਕਤੀਆਂ ਵਲੋਂ ਇਸ ਦੇ ਬਾਵਜੂਦ ਉਥੇ ਉਸਾਰੀ ਕਰ ਲਈ ਗਈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਢਿੱਲੋਂ ਫਾਊਾਡੇਸ਼ਨ ਵਲੋਂ ਪੰਜਾਬ ਵਿਚ 'ਡੀਫਿਬਿ੍ਲੇਟਰ ਅਤੇ ਸੀ.ਪੀ.ਆਰ.' ਮੁਹਿੰਮ ਦੀ ਸ਼ੁਰੂਆਤ <br/> ਅਗਲੀ ਖ਼ਬਰ ਭਾਜਪਾ ਦਿਹਾਤੀ ਨੇ ਮਨਾਇਆ ਪਾਰਟੀ ਦਾ 47ਵਾਂ ਸਥਾਪਨਾ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।