13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵੋਟਰ ਕਾਰਡ ਕੈਂਪ ਲਗਾਇਆ <br/>

ਅਜੀਤ ਡੈਸਕ 11-04-2026
ਡਾਬਾ/ਲੁਹਾਰਾ, 10 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੋਟਰ ਕਾਰਡ ਬਣਾਉਣ ਦਾ ਇਕ ਕੈਂਪ ਬਰੋਟਾ ਰੋਡ ਸ਼ਿਮਲਾਪੁਰੀ ਵਿਖੇ ਸੀਨੀਅਰ ਅਕਾਲੀ ਆਗੂ ਹਰਜਿੰਦਰ ਸਿੰਘ ਸੰਧੂ ਦੀ ਦੇਖ ਰੇਖ ਹੇਠ ਲਗਾਇਆ ਗਿਆ | ਇਸ ਮੌਕੇ ਹਰਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਆਪਣੀਆਂ ਵੋਟਾਂ ਬਣਾਈਆਂ | ਉਨ੍ਹਾਂ ਦੱਸਿਆ ਕਿ ਹਲਕਾ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਆਪਣੇ ਦਫ਼ਤਰੋਂ ਸਟਾਫ਼ ਭੇਜ ਕੇ ਇਹ ਕੰਮ ਸ਼ੁਰੂ ਕਰਵਾਇਆ ਹੈ | ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਗਿਆਸਪੁਰਾ ਹਲਕੇ ਅੰਦਰ ਬਹੁਤ ਵਧੀਆ ਤਰੀਕੇ ਨਾਲ ਲੋਕਾਂ ਦੇ ਕੰਮ ਕਰਵਾ ਰਹੇ ਹਨ ਅਤੇ ਉਹ ਚਾਹੁੰਦੇ ਹਨ ਕਿ ਹਲਕਾ ਦੱਖਣੀ ਦੇ ਬਾਸ਼ਿੰਦਿਆਂ ਨੂੰ ਕੋਈ ਵੀ ਪ੍ਰੇਸ਼ਾਨੀ ਨਾ ਆਵੇ | ਇਸ ਮੌਕੇ ਰਜਿੰਦਰ ਸਿੰਘ ਸੋਹੀ, ਹਰਜੀਤ ਸਿੰਘ ਰਾਜੂ, ਜੋਰਾ ਸਿੰਘ, ਗੁਰਮੀਤ ਸਿੰਘ ਢਿੱਲੋਂ, ਪ੍ਰਧਾਨ ਰਾਮ ਸਿੰਘ, ਦਿਲਬਾਗ ਸਿੰਘ ਸੋਹੀ, ਗੁਰਪ੍ਰੀਤ ਸਿੰਘ ਗੋਪੀ, ਇੰਦਰਜੀਤ ਸਿੰਘ ਦਿਓਲ, ਸਰਬਜੀਤ ਕੌਰ ਸੰਧੂ, ਮਲਕੀਤ ਕੌਰ, ਪਰਮਜੀਤ ਕੌਰ, ਸੁਰਿੰਦਰ ਕੌਰ, ਮਲਕੀਤ ਕੌਰ ਪ੍ਰਧਾਨ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਆਜ਼ਾਦ ਕਿਸਾਨ ਮੋਰਚੇ ਵਲੋਂ ਪੰਜਾਬ ਵਿਚ ਖਸਖਸ ਦੀ ਖੇਤੀ ਕਰਨ ਤੇ ਭੁੱਕੀ ਅਫ਼ੀਮ ਦੇ ਠੇਕੇ ਖੋਲ੍ਹਣ ਦੀ ਮੰਗ <br/> ਅਗਲੀ ਖ਼ਬਰ ਕਾਂਗਰਸ ਧਰਮ ਨਿਰਪੱਖ ਤੇ ਭਾਈਚਾਰਕ ਸਾਂਝ ਵਾਲੀ ਪਾਰਟੀ-ਬੁਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।