13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਆਗੂਆਂ ਦੀ ਹੋਈ ਗੈਰ ਰਸਮੀ ਮੀਟਿੰਗ <br/>

ਅਜੀਤ ਡੈਸਕ 11-04-2026
ਇਆਲੀ/ਥਰੀਕੇ, 10 ਅਪੈ੍ਰਲ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਆਗੂਆਂ ਦੀ ਇਕ ਗੈਰ ਰਸਮੀ ਮੀਟਿੰਗ ਸਥਾਨਕ ਫ਼ਿਰੋਜ਼ਪੁਰ ਰੋਡ ਸਥਿਤ ਕੁਲਦੀਪ ਸਿੰਘ ਸਿੱਧੂ ਦੇ ਦਫ਼ਤਰ ਵਿਚ ਹੋਈ, ਜਿਸ ਦੌਰਾਨ ਪਰਮਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਗੁਰਪ੍ਰਤਾਪ ਸਿੰਘ ਵਡਾਲਾ, ਕੁਲਦੀਪ ਸਿੰਘ ਸਿੱਧੂ ਨੇ ਪੰਥਕ ਧਿਰਾਂ ਦੀ ਏਕਤਾ ਮਜ਼ਬੂਤੀ ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ | ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਜਥੇਬੰਦੀਆਂ ਦੀ ਏਕਤਾ ਜ਼ਰੂਰੀ ਹੈ, ਸਿੱਖ ਵਿਰੋਧੀ ਤਾਕਤਾਂ ਨੂੰ ਹਰਾਉਣ ਲਈ ਹਮਿਖ਼ਆਲ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਚੋਣ ਮੈਦਾਨ ਵਿਚ ਨਿੱਤਰਨਾ ਚਾਹੀਦਾ ਹੈ | ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਪ੍ਰਧਾਨ ਜੱਥੇਦਾਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਮੁੱਚਾ ਅਕਾਲੀ ਦਲ ਇਕਜੁੱਟ ਹੋ ਕੇ ਦਲ ਦੀ ਮਜ਼ਬੂਤੀ ਲਈ ਸਰਗਰਮ ਹੈ | ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੂਰੀ ਤਰਾਂ ਸਮਰਪਿਤ ਹੈ ਅਤੇ ਅਕਾਲ ਤਖ਼ਤ ਦੇ ਭਗੌੜਿਆਂ ਨਾਲ ਕਿਸੇ ਵੀ ਕੀਮਤ 'ਤੇ ਸਾਂਝ ਪਾਉਣ ਦੇ ਵਿਰੁੱਧ ਹੈ | ਇਸ ਮੌਕੇ ਸੁਖਦੇਵ ਸਿੰਘ ਚੱਕ, ਜਸਵੰਤ ਸਿੰਘ ਪੁੜੈਣ ਅਤੇ ਭਵਰਾਜ ਸਿੰਘ ਸਿੱਧੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਦੀਆਂ ਚੋਣਾਂ ਮੁਲਤਵੀ ਅਗਲੀ ਖ਼ਬਰ ਧੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਪਿਓ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।