09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕੇਂਦਰੀ ਜੇਲ੍ਹ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

ਅਜੀਤ ਡੈਸਕ 11-04-2026
ਲੁਧਿਆਣਾ, 10 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਰਿਸ਼ੀ ਪਾਲ ਗੋਇਲ ਦੀ ਸ਼ਿਕਾਇਤ 'ਤੇ ਮੋਹਿਤ ਵਾਸੀ ਟਿੱਬਾ ਰੋਡ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਬੀਤੇ ਦਿਨ ਜੇਲ੍ਹ ਦੀ ਚੈਕਿੰਗ ਕੀਤੀ ਗਈ ਸੀ ਕਿ ਉਕਤ ਕਥਿਤ ਦੋਸ਼ੀ ਪਾਸੋਂ 50 ਜਰਦੇ ਦੀਆਂ ਪੂੜੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਅਤੇ ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਇਹ ਜਰਦੇ ਦੀਆਂ ਪੁੜੀਆਂ ਜੇਲ੍ਹ ਅੰਦਰ ਕਿਸ ਤਰੀਕੇ ਨਾਲ ਪਹੁੰਚਾਈਆਂ ਗਈਆਂ ਹਨ |

ਪਿਛਲੀ ਖ਼ਬਰ ਸਿੱਖ ਦੁਕਾਨਦਾਰ 'ਤੇ ਤਸ਼ੱਦਦ ਦਾ ਮਾਮਲਾ ਯੂਥ ਅਕਾਲੀ ਦਲ ਨੇ ਐਸ.ਐਚ.ਓ. 'ਤੇ ਅਪਰਾਧਿਕ ਮਾਮਲਾ ਦਰਜ ਕਰਨ ਦੀ ਕੀਤੀ ਮੰਗ... ਅਗਲੀ ਖ਼ਬਰ ਅਦਾਲਤਾਂ ਦੇ ਰਹੀਆਂ ਸਵਾਗਤਯੋਗ ਫ਼ੈਸਲੇ-ਪ੍ਰੋ. ਬਡੂੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।