09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਿੱਖ ਦੁਕਾਨਦਾਰ 'ਤੇ ਤਸ਼ੱਦਦ ਦਾ ਮਾਮਲਾ ਯੂਥ ਅਕਾਲੀ ਦਲ ਨੇ ਐਸ.ਐਚ.ਓ. 'ਤੇ ਅਪਰਾਧਿਕ ਮਾਮਲਾ ਦਰਜ ਕਰਨ ਦੀ ਕੀਤੀ ਮੰਗ <br/>

ਅਜੀਤ ਡੈਸਕ 11-04-2026
ਲੁਧਿਆਣਾ, 10 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਥਾਣਾ ਡਿਵੀਜ਼ਨ ਨੰਬਰ ਛੇ ਵਿਚ ਸਿੱਖ ਦੁਕਾਨਦਾਰ 'ਤੇ ਅੰਨ੍ਹਾ ਤਸ਼ੱਦਦ ਅਤੇ ਉਸ ਦੇ ਕੇਸਾਂ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਯੂਥ ਅਕਾਲੀ ਦਲ ਵਲੋਂ ਸੰਬੰਧਿਤ ਐਸ.ਐਚ.ਓ. 'ਤੇ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ | ਇਸ ਸਬੰਧੀ ਅੱਜ ਯੂਥ ਅਕਾਲੀ ਦਲ ਦੀ ਮੀਟਿੰਗ ਹੋਈ, ਜਿਸ ਵਿਚ ਜਸਦੀਪ ਸਿੰਘ ਕਾਉਂਕੇ, ਜਥੇਦਾਰ ਰਸ਼ਪਾਲ ਸਿੰਘ ਫੌਜੀ, ਧਰਮ ਸਿੰਘ ਬਾਜਵਾ, ਜਸਪਾਲ ਸਿੰਘ ਸੋਢੀ, ਸੁਖਵਿੰਦਰ ਸਿੰਘ ਸੁੱਖੀ ਅਤੇ ਤਲਵਿੰਦਰ ਸਿੰਘ ਭੱਟੀ ਸ਼ਾਮਿਲ ਹੋਏ | ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹਨਾਂ ਆਗੂਆਂ ਨੇ ਕਿਹਾ ਕਿ ਬੀਤੇ ਦਿਨ ਥਾਣਾ ਡਵੀਜ਼ਨ ਨੰਬਰ ਛੇ ਦੇ ਐਸ.ਐਚ.ਓ. ਅਤੇ ਉਨ੍ਹਾਂ ਦੇ ਮੁਲਾਜ਼ਮਾਂ ਵਲੋਂ ਇਕ ਸਿੱਖ ਨੌਜਵਾਨ ਸਰਬਜੀਤ ਸਿੰਘ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖ ਕੇ ਬੁਰੀ ਤਰ੍ਹਾਂ ਨਾਲ ਤਸ਼ੱਦਦ ਕੀਤਾ ਗਿਆ | ਉਸ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਵਾਇਰਲ ਵੀਡੀਓ ਵਿਚ ਦੱਸਿਆ ਕਿ ਉਸ ਦੇ ਕਰੰਟ ਤੱਕ ਲਗਾਏ ਗਏ, ਪਰ ਪੁਲਿਸ ਵਲੋਂ ਸਿਰਫ਼ ਐਸ.ਐਚ.ਓ. ਨੂੰ ਲਾਈਨ ਹਾਜ਼ਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਵਲੋਂ ਉਕਤ ਐਸ.ਐਚ.ਓ. ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ, ਜੇਕਰ ਪੁਲਿਸ ਵਲੋਂ ਅਜਿਹਾ ਨਾ ਕੀਤਾ ਗਿਆ ਤਾਂ ਉਹ ਵੱਡੇ ਪੱਧਰ 'ਤੇ ਸੰਘਰਸ਼ ਕਰਨਗੇ, ਜਿਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਸੂਚਿਤ ਕੀਤਾ ਗਿਆ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਵਲਜੀਤ ਸਿੰਘ, ਅਮਨਦੀਪ ਸਿੰਘ ਕੋਹਲੀ, ਰਜਿੰਦਰ ਸਿੰਘ, ਜਗਤਾਰ ਸਿੰਘ ਆਦਿ ਆਦਿ ਸਨ |

ਪਿਛਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।