09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕੌਂਸਲਰ ਨੀਰਜ ਆਹੂਜਾ ਮਾਲ ਵਿਭਾਗ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਨਿਯੁਕਤ <br/>

ਅਜੀਤ ਡੈਸਕ 11-04-2026
ਲੁਧਿਆਣਾ, 10 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਵਾਰਡ ਨੰਬਰ 88 ਦੇ ਕੌਂਸਲਰ ਨੀਰਜ ਆਹੂਜਾ (ਬੂਟਾ) ਨੂੰ ਮਾਲ ਵਿਭਾਗ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ 'ਤੇ ਨੀਰਜ ਆਹੂਜਾ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪ੍ਰਦੇਸ਼ ਪ੍ਰਧਾਨ ਅਮਨ ਅਰੋੜਾ ਅਤੇ ਵਿਧਾਇਕ ਚÏਧਰੀ ਮਦਨ ਲਾਲ ਬੱਗਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ¢ ਗੱਲਬਾਤ ਕਰਦਿਆਂ ਨੀਰਜ ਆਹੂਜਾ ਨੇ ਦੱਸਿਆ ਕਿ ਮਾਲ ਵਿਭਾਗ ਵਿਚ ਕਿਸੇ ਵਿਅਕਤੀ ਨੂੰ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਲਦ ਹੀ ਉਹ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ ਤਾਂ ਜੋ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਸਕੇ | ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਵਿਚ ਕਿਸੇ ਵੀ ਕਿਸਮ ਦੀ ਸਮੱਸਿਆ ਸਬੰਧੀ ਉਹ ਉਨਾਂ ਨੂੰ ਸਿੱਧੇ ਤÏਰ 'ਤੇ ਮਿਲ ਸਕਦੇ ਹਨ |

ਪਿਛਲੀ ਖ਼ਬਰ ਫ਼ੀਲਖ਼ਾਨਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਪੇਂਟਿੰਗ ਪ੍ਰਤੀਯੋਗਤਾ ਅਗਲੀ ਖ਼ਬਰ ਵਿਧਾਇਕ ਪੱਪੀ ਪਰਾਸ਼ਰ ਵਲੋਂ ਵਾਰਡ 78 'ਚ 95.48 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਵ-ਨਿਰਮਾਣ ਕਾਰਜ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।