07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਘਾਟ, ਪੜ੍ਹਾਈ ਪ੍ਰਭਾਵਿਤ-ਧਰਮਜੀਤ ਢਿੱਲੋਂ, ਮਨੋਜ ਕੁਮਾਰ

ਧਰਮਜੀਤ ਸਿੰਘ ਢਿੱਲੋਂ, ਮਨੋਜ ਕੁਮਾਰ <br/> 11-04-2026
ਲੁਧਿਆਣਾ, 10 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਅਤੇ ਯੂਨੀਅਨ ਆਗੂ ਮਨੋਜ ਕੁਮਾਰ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਕਾਰਨ ਵਿਦਿਆਰਥੀ ਅਧਿਆਪਕਾਂ ਤੋਂ ਵਾਂਝੇ ਹਨ ਅਤੇ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਮੁਤਾਬਿਕ ਕਈ ਸਕੂਲ ਬਿਨਾਂ ਪਿ੍ੰਸੀਪਲਾਂ ਦੇ ਚੱਲ ਰਹੇ ਹਨ | ਆਗੂਆਂ ਨੇ ਅੱਗੇ ਕਿਹਾ ਕਿ ਅਧਿਆਪਕਾਂ ਨੰੂ ਜਨਗਣਨਾ ਅਤੇ ਹੋਰ ਗੈਰ ਵਿੱਦਿਅਕ ਡਿਊਟੀਆਂ ਲਗਾਉਣ ਨਾਲ ਪੜ੍ਹਾਈ ਅਤੇ ਦਾਖ਼ਲੇ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਸਰਕਾਰ ਨੰੂ ਅਪੀਲ ਕੀਤੀ ਕਿ ਖਾਲੀ ਅਸਾਮੀਆਂ ਭਰੀਆਂ ਜਾਣ ਅਤੇ ਅਧਿਆਪਕਾਂ ਨੰੂ ਪੜ੍ਹਾਈ 'ਤੇ ਧਿਆਨ ਦੇਣ ਦਾ ਮੌਕਾ ਦਿੱਤਾ ਜਾਵੇ |

ਪਿਛਲੀ ਖ਼ਬਰ ਕਿਸਾਨਾਂ ਨੂੰ ਮੰਡੀ ਤੱਕ ਅਨਾਜ ਨੂੰ ਲੈ ਜਾਣਾ ਹੋਇਆ ਔਖਾ, ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੀ ਹੋਈ ਵਿਸ਼ੇਸ਼ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।