11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਨੱਕ, ਕੰਨ ਤੇ ਗਲੇ ਦੀਆਂ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਅੱਜ z

ਅਜੀਤ ਡੈਸਕ 12-04-2026
ਲੁਧਿਆਣਾ, 11 ਅਪ੍ਰੈਲ (ਡਾ. ਤਰਲੋਚਨ ਸਿੰਘ)-ਸੁਤੰਤਰਤਾ ਸੰਗਰਾਮੀ ਸਾਥੀ ਤੇਜਾ ਸਿੰਘ ਸੁਤੰਤਰ ਦੀ 53ਵੀਂ ਬਰਸੀ ਅਤੇ ਡਾ. ਬੀ.ਆਰ. ਅੰਬੇਦਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਨੱਕ, ਕੰਨ ਤੇ ਗਲੇ ਦੀਆਂ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ 12 ਅਪ੍ਰੈਲ, ਦਿਨ ਐਤਵਾਰ ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਵਾਈ ਬਲਾਕ, ਰਿਸ਼ੀ ਨਗਰ, ਨੇੜੇ ਗੁਪਤਾ ਸਵੀਟਸ ਵਿਖੇ ਲਗਾਇਆ ਜਾ ਰਿਹਾ ਹੈ | ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸਾਥੀ ਤੇਜਾ ਸਿੰਘ ਸੁਤੰਤਰ ਲੋਕ ਚੇਤਨਾ ਮੰਚ, ਲੁਧਿਆਣਾ ਦੇ ਕਨਵੀਨਰ ਐਮ.ਐਸ. ਭਾਟੀਆ ਅਤੇ ਸਹਿ ਕਨਵੀਨਰ ਕਾਮਰੇਡ ਰਣਧੀਰ ਸਿੰਘ ਧੀਰਾ ਨੇ ਦੱਸਿਆ ਕਿ ਕੈਂਪ ਵਿਚ ਨੱਕ, ਕੰਨ ਤੇ ਗਲੇ ਦੇ ਮਾਹਿਰ ਡਾ. ਅਰੁਣ ਮਿੱਤਰਾ ਅਤੇ ਡਾ. ਰੂਬਲਦੀਪ ਕੌਰ ਮਰੀਜ਼ਾਂ ਦੀ ਜਾਂਚ ਕਰਨਗੇ | ਇਨ੍ਹਾਂ ਤੋਂ ਇਲਾਵਾ ਡਾ. ਰਮਨਦੀਪ ਡੀ.ਐਚ.ਐਮ.ਐਸ. ਵਲੋਂ ਮਰੀਜ਼ਾਂ ਦੀ ਜਨਰਲ ਮੈਡੀਕਲ ਜਾਂਚ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਕੈਂਪ ਵਿਚ ਲੋੜਵੰਦਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ |

ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਵਿਸਾਖੀ ਵਾਲੇ ਦਿਨ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ ਹੋਵੇਗਾ-ਸੰਤ ਬਾਬਾ ਅਮੀਰ ਸਿੰਘ <br/> ਅਗਲੀ ਖ਼ਬਰ ਨੈਸ਼ਨਲ ਹਾਈਵੇਅ 'ਤੇ ਲਾਡੋਵਾਲ ਵਿਖੇ ਕੈਂਟਰ ਤੇ ਬੱਸ ਦੀ ਟੱਕਰ 'ਚ ਸਵਾਰੀਆਂ ਹੋਈਆਂ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।