11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਜੇਲ੍ਹ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

ਅਜੀਤ ਡੈਸਕ 12-04-2026
ਲੁਧਿਆਣਾ, 11 ਅਪੈ੍ਰਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚੋਂ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਵਿਜੇ ਕੁਮਾਰ ਦੀ ਸ਼ਿਕਾਇਤ 'ਤੇ ਮੁਕਲ ਪੁੱਤਰ ਰਾਮ ਰਤਨ ਅਰਜਨ ਜਗਮੋਹਨ ਜਸਕਰਨ ਅਤੇ ਉਜਵਲ ਪਟੇਲ ਨਾਮੀ ਬੰਦੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ 118 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਸਰਬਜੋਤ ਉਰਫ ਰਾਜਾ ਪਾਸੋਂ ਵੀ ਚੈਕਿੰਗ ਦੌਰਾਨ ਸਵਾ ਤਿੰਨ ਗ੍ਰਾਮ ਨਸ਼ੀਲਾ ਬਾਰਡਰ ਬਰਾਮਦ ਕੀਤਾ ਹੈ | ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਵਿਚ ਨਸ਼ੀਲਾ ਪਦਾਰਥ ਕਿਸ ਤਰੀਕੇ ਨਾਲ ਪਹੁੰਚਿਆ ਗਿਆ ਹੈ |

ਪਿਛਲੀ ਖ਼ਬਰ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਨੂੰ ਪੁਲਿਸ ਨੇ ਕੀਤਾ ਨਸ਼ਟ <br/> ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਦੇ ਐਲਾਨੇ ਗਏ ਨਤੀਜਿਆਂ 'ਚ ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।