18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਨਗਰ ਨਿਗਮ ਕੋਲ ਆਪਣੀਆਂ ਗੱਡੀਆਂ ਵਿਚ ਤੇਲ ਪੁਆਉਣ ਲਈ ਨਹੀਂ ਪੈਸੇ-ਕਲੇਰ <br/>

ਅਜੀਤ ਡੈਸਕ 17-04-2026
ਲੁਧਿਆਣਾ, 16 ਅਪ੍ਰੈਲ (ਜਤਿੰਦਰ ਭੰਬੀ)-ਬਦਲਾਅ ਦੇ ਨਾਂਅ 'ਤੇ ਸੱਤਾ 'ਚ ਆਈ 'ਆਪ' ਸਰਕਾਰ ਜਿੰਨੀਆਂ ਮਰਜ਼ੀ ਵੱਡੀਆਂ-ਵੱਡੀਆਂ ਡੀਂਗਾ ਮਾਰ ਕੇ ਆਪਣੇ ਆਪ ਨੂੰ ਕੱਟੜ ਇਮਾਨਦਾਰ ਆਖ ਲਵੇ, ਪਰ ਸੂਬੇ ਦੇ ਲੋਕ ਸਮਝ ਚੁੱਕੇ ਹਨ ਕਿ ਪੰਜਾਬ ਦੇ ਖਜ਼ਾਨੇ ਨੂੰ ਦੋਹਾਂ ਹੱਥਾਂ ਨਾਲ ਲੁੱਟਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਝੂਠਾ ਪ੍ਰਚਾਰ ਕਰਕੇ ਸੂਬੇ ਦੇ ਲੋਕਾਂ ਨੂੰ ਹੀ ਨਹੀਂ ਬਲਕਿ ਪੂਰੇ ਦੇਸ਼ ਦੇ ਲੋਕਾਂ ਨੂੰ ਗੁੰਮਰਾਕੁੰਨ ਪ੍ਰਚਾਰ ਕਰਕੇ ਗੁੰਮਰਾਹ ਕੀਤਾ ਜਾ ਰਿਹਾ ਹੈ | ਕਲੇਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਖੁਸ਼ ਕਰਨ ਲਈ ਪੰਜਾਬ ਸਿਰ ਲਗਭਗ ਸਵਾ ਚਾਰ ਲੱਖ ਕਰੋੜ ਰੁਪਏ ਦਾ ਕਰਜ਼ਾ ਚੜਾ ਦਿੱਤਾ ਹੈ | ਕੌਂਸਲਰ ਪਤੀ ਅਤੇ ਸਾਬਕਾ ਬਲਾਕ ਪ੍ਰਧਾਨ ਹਲਕਾ ਆਤਮ ਨਗਰ ਹਰਵਿੰਦਰ ਸਿੰਘ ਕਲੇਰ ਨੇ ਇਹ ਵੀ ਕਿਹਾ ਕਿ ਜਦ ਦਾ ਪੰਜਾਬ ਦੇ ਮੁੱਖ ਮੰਤਰੀ ਦਾ ਕਰਜ਼ੇ ਤੋਂ ਮੁੱਕਰਨ ਵਾਲਾ ਬਿਆਨ ਆਇਆ, ਉਸ ਦਿਨ ਤੋਂ ਲੈ ਕੇ ਨਗਰ ਨਿਗਮ ਲੁਧਿਆਣਾ ਨੂੰ ਪੈਟਰੋਲ ਪੰਪਾਂ ਦੇ ਮਾਲਕਾਂ ਨੇ ਉਧਾਰ ਤੇਲ ਦੇਣਾ ਬੰਦ ਕਰ ਦਿੱਤਾ ਹੈ ਅਤੇ ਪਿਛਲੇ ਪੈਸੇ ਦੀ ਮੰਗ ਸ਼ੁਰੂ ਕਰ ਦਿੱਤੀ ਹੈ | ਕਲੇਰ ਨੇ ਕਿਹਾ ਕਿ ਨਗਰ ਨਿਗਮ ਦੀਆਂ ਗੱਡੀਆਂ ਨੂੰ ਤੇਲ ਨਾਂ ਮਿਲਣ ਕਾਰਨ ਸ਼ਹਿਰ ਅਤੇ ਨਗਰ ਨਿਗਮ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ | ਉਨ•ਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ 'ਤੇ ਪੰਜਾਬ ਵਿਚ ਬਿਨਾ ਭੇਦਭਾਵ ਦੇ ਸਰਬਪੱਖੀ ਵਿਕਾਸ ਹੋਣਗੇ |

ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਬੈਨਰ ਅਧੀਨ ਕੀਤੇ ਜਾਣ ਵਾਲੇ ਕਾਸੋ ਆਪੇ੍ਰਸ਼ਨਾਂ ਦੀ ਨਿਕਲਦੀ ਜਾਪੀ ਫੂਕ <br/> ਅਗਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਦੀ ਨਜ਼ਰਬੰਦੀ ਦੀ ਤਿੱਖੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।