20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਲਾਡੀ ਜੱਸੜ ਅਤੇ ਨਿੰਮਾ ਡੇਹਲੋਂ ਜ਼ਿਲ੍ਹਾ ਲੁਧਿਆਣਾ ਦਿਹਾਤੀ ਕਾਂਗਰਸ ਦੇ ਮੀਤ ਪ੍ਰਧਾਨ ਬਣੇ <br/>

ਅਜੀਤ ਡੈਸਕ 18-04-2026
ਡੇਹਲੋਂ, 17 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜਾਰੀ ਕੀਤੀ ਸੂਚੀ ਅਨੁਸਾਰ ਜ਼ਿਲਾ ਲੁਧਿਆਣਾ ਦਿਹਾਤੀ ਲਈ ਮਿਲਕ ਪਲਾਂਟ ਦੇ ਸਾਬਕਾ ਡਾਇਰੈਕਟਰ ਤੇਜਿੰਦਰ ਸਿੰਘ ਲਾਡੀ ਜੱਸੜ ਅਤੇ ਸਾਬਕਾ ਸੰਮਤੀ ਮੈਂਬਰ ਤੇ ਸਰਪੰਚ ਨਿਰਮਲ ਸਿੰਘ ਨਿੰਮਾ ਡੇਹਲੋਂ ਨੂੰ ਜ਼ਿਲਾ ਮੀਤ ਪ੍ਰਧਾਨ ਬਣਾਇਆ ਗਿਆ ਹੈ |ਹਲਕਾ ਗਿੱਲ ਇੰਚਾਰਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਦੀ ਸਿਫ਼ਾਰਿਸ਼ ਅਤੇ ਜ਼ਿਲਾ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਦੀ ਤਸਦੀਕ ਤੇ ਨਵੇਂ ਬਣਾਏ ਜ਼ਿਲਾ ਮੀਤ ਪ੍ਰਧਾਨ ਤੇਜਿੰਦਰ ਸਿੰਘ ਲਾਡੀ ਜੱਸੜ ਅਤੇ ਮੀਤ ਪ੍ਰਧਾਨ ਨਿਰਮਲ ਸਿੰਘ ਨਿੰਮਾ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਨੂੰ ਤਰਜ਼ੀਹ ਦੇਣਗੇ | ਜ਼ਿਕਰਯੋਗ ਹੈ ਕਿ ਤੇਜਿੰਦਰ ਸਿੰਘ ਲਾਡੀ ਜੱਸੜ ਪਿੰਡ ਜੱਸੜ ਦੇ ਦੋ ਵਾਰ ਸਰਪੰਚ, ਕਾਂਗਰਸ ਵਲੋਂ ਮਿਲਕ ਪਲਾਂਟ ਡਾਇਰੈਕਟਰ ਬਣਨ ਦੇ ਨਾਲ-ਨਾਲ ਪਿਛਲੇ ਲੰਮੇ ਸਮੇਂ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦਿਆਂ ਤੇ ਹੁੰਦੇ ਹੋਏ ਲੋਕ ਸੇਵਾ ਕਰਦੇ ਆ ਰਹੇ ਹਨ | ਇਸੇ ਤਰਾਂ ਨਿਰਮਲ ਸਿੰਘ ਨਿੰਮ•ਾ ਡੇਹਲੋਂ ਸੰਨ 2014 ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹਨ ਅਤੇ ਪਾਰਟੀ ਵਲੋਂ ਸਰਪੰਚ ਅਤੇ ਸੰਮਤੀ ਮੈਂਬਰ ਬਣਨ ਦੇ ਨਾਲ-ਨਾਲ ਅਹਿਮ ਅਹੁਦਿਆਂ ਤੇ ਹੁੰਦੇ ਜਿੱਥੇ ਲੋਕ ਸੇਵਾ ਵਿਚ ਜੁਟੇ ਹਨ, ਉਸ ਦੇ ਨਾਲ ਹੀ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਦੇ ਆ ਰਹੇ ਹਨ | ਨਵ-ਨਿਯੁਕਤ ਜ਼ਿਲਾ ਮੀਤ ਪ੍ਰਧਾਨ ਤੇਜਿੰਦਰ ਸਿੰਘ ਲਾਡੀ ਜੱਸੜ ਅਤੇ ਜ਼ਿਲ•ਾ ਮੀਤ ਪ੍ਰਧਾਨ ਨਿਰਮਲ ਸਿੰਘ ਨਿੰਮਾ ਡੇਹਲੋਂ ਨੇ ਜ਼ਿਲਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਅਤੇ ਹਲਕਾ ਇੰਚਾਰਜ ਕੁਲਦੀਪ ਸਿੰਘ ਕੇ. ਡੀ. ਵੈਦ ਸਾਬਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਪਾਰਟੀ ਦੀਆਂ ਨੀਤੀਆਂ ਘਰ-ਘਰ ਤੱਕ ਪਹੁੰਚਾਉਣਗੇ |

ਪਿਛਲੀ ਖ਼ਬਰ ਕਰੋੜਾਂ ਦੀ ਹੈਰੋਇਨ ਅਤੇ ਅਸਲ੍ਹੇ ਸਮੇਤ ਦੋ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ 30 ਕਰੋੜ ਰੁਪਏ ਦੀ ਸਬਸਿਡੀ ਜਾਰੀ-ਡਾ. ਗੁਰਦੀਪ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।