20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਧਾਇਕ ਸੰਗੋਵਾਲ ਅਤੇ ਚੇਅਰਮੈਨ ਗਿੱਲ ਵਲੋਂ ਬਹਾਦਰਕੇ ਅਨਾਜ ਮੰਡੀ ਦਾ ਦੌਰਾ <br/>

ਅਜੀਤ ਡੈਸਕ 18-04-2026
ਲੁਧਿਆਣਾ, 17 ਅਪ੍ਰੈਲ (ਜਸਵਿੰਦਰ ਸਿੰਘ)-ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਵਲੋਂ ਵਿਧਾਨ ਸਭਾ ਹਲਕਾ ਗਿੱਲ ਅਧੀਨ ਪੈਂਦੀ ਬਹਾਦਰਕੇ ਦਾਣਾ ਮੰਡੀ ਵਿਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ | ਚੇਅਰਮੈਨ ਗਿੱਲ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਉਪਜ ਦੇ ਇਕ-ਇਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸ ਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ | ਉਨਾਂ ਸਪੱਸ਼ਟ ਕੀਤਾ ਕਿ ਸਰਕਾਰ ਵਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ ਕਿ ਕਿਸਾਨਾਂ ਦੀ ਫ਼ਸਲ ਅਨਾਜ ਮੰਡੀਆਂ ਵਿਚੋਂ ਤੁਰੰਤ ਚੁੱਕ ਲਈ ਜਾਵੇ ਅਤੇ ਕਿਹਾ ਕਿ ਕਿਸਾਨ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਉਨਾਂ ਕਿਸਾਨ ਭਰਾਵਾਂ ਨੂੰ ਕਣਕ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ, ਜਿਸ ਨਾਲ ਵਾਤਾਵਰਨ ਨੂੰ ਵੱਡਾ ਖਤਰਾ ਪੈਦਾ ਹੁੰਦਾ ਹੈ |

ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਗੇਟ ਰੈਲੀ ਤੋਂ ਬਾਅਦ ਬਿਜਲੀ ਮੰਤਰੀ ਦਾ ਫੂਕਿਆ ਪੁਤਲਾ <br/> ਅਗਲੀ ਖ਼ਬਰ ਲੈਕਚਰਾਰ ਕੇਡਰ ਯੂਨੀਅਨ ਵਲੋਂ ਜਨਗਣਨਾ ਡਿਊਟੀਆਂ ਖ਼ਿਲਾਫ਼ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।