20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੰਵਿਧਾਨ ਅਤੇ ਰਾਜਾਂ ਦੇ ਅਧਿਕਾਰਾਂ ਨੂੰ ਬਚਾਉਣ ਲਈ ਇਕਜੁੱਟ ਹੋਣ ਦੀ ਲੋੜ-ਸੀ. ਪੀ. ਆਈ. <br/>

ਅਜੀਤ ਡੈਸਕ 18-04-2026
ਲੁਧਿਆਣਾ, 17 ਅਪ੍ਰੈਲ (ਜਤਿੰਦਰ ਭੰਬੀ)-ਜਲੰਧਰ ਬਾਈਪਾਸ ਸਥਿਤ ਅੰਬੇਦਕਰ ਚੌਕ ਵਿਖੇ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ ਆਗੂਆਂ ਅਤੇ ਕਾਰਕੁਨਾਂ ਨੇ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਨੂੰ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ | ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸੰਵਿਧਾਨ ਅਤੇ ਰਾਜਾਂ ਦੇ ਅਧਿਕਾਰਾਂ ਨੂੰ ਬਚਾਉਣ ਲਈ ਇਕਜੁੱਟ ਹੋਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਅਸੀਂ ਖ਼ਤਰਨਾਕ ਸਮੇਂ ਵਿਚੋਂ ਲੰਘ ਰਹੇ ਹਾਂ, ਜਦੋਂ ਭਾਰਤ ਦੇ ਸੰਵਿਧਾਨ, ਜੋ ਕਿ ਜਾਤ, ਨਸਲ, ਧਰਮ ਅਤੇ ਲਿੰਗ ਦੇ ਭੇਦਭਾਵ ਤੋਂ ਬਿਨਾਂ ਸਾਰੇ ਨਾਗਰਿਕਾਂ ਨੂੰ ਨਿਆਂ, ਸਮਾਨਤਾ, ਅਧਿਕਾਰਾਂ ਨੂੰ ਉਤਸ਼ਾਹਿਤ ਕਰਦਾ ਹੈ, ਦੀ ਕੇਂਦਰ ਵਿਚ ਆਰ.ਐਸ.ਐਸ. ਦੀ ਸਰਪ੍ਰਸਤੀ ਵਾਲੀ ਭਾਜਪਾ ਸਰਕਾਰ ਦੁਆਰਾ ਉਲੰਘਣਾ ਕੀਤੀ ਜਾ ਰਹੀ ਹੈ | ਉਹ ਸਾਰੀਆਂ ਸ਼ਕਤੀਆਂ ਨੂੰ ਜ਼ਿਆਦਾ ਕੇਂਦਰੀਕਰਨ ਕਰਕੇ ਅਤੇ ਰਾਜਾਂ ਦੇ ਅਧਿਕਾਰਾਂ ਨੂੰ ਘਟਾ ਕੇ ਸਾਡੇ ਸੰਵਿਧਾਨ ਦੇ ਸੰਘੀ ਢਾਂਚੇ ਨੂੰ ਤਬਾਹ ਕਰ ਰਹੇ ਹਨ | ਸੰਵਿਧਾਨ ਲਈ ਡਰਾਫਟਿੰਗ ਕਮੇਟੀ ਦੇ ਚੇਅਰਮੈਨ ਡਾ: ਅੰਬੇਦਕਰ ਨੇ ਸੰਵਿਧਾਨ ਤਿਆਰ ਕਰਨ ਵਿਚ ਬਹੁਤ ਮਿਹਨਤ ਕੀਤੀ ਅਤੇ ਆਜ਼ਾਦੀ ਘੁਲਾਟੀਆਂ ਦੁਆਰਾ ਨਿਭਾਈ ਗਈ ਸ਼ਾਨਦਾਰ ਭੂਮਿਕਾ 'ਤੇ ਆਪਣੇ ਵਿਚਾਰ ਆਧਾਰਿਤ ਕੀਤੇ | ਮੌਜੂਦਾ ਸਰਕਾਰ ਸਮਾਜ ਨੂੰ ਫਿਰਕੂ ਲੀਹਾਂ 'ਤੇ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਘੱਟ ਗਿਣਤੀਆਂ, ਖਾਸ ਕਰਕੇ ਮੁਸਲਮਾਨਾਂ ਦੇ ਅਧਿਕਾਰਾਂ 'ਤੇ ਗੰਭੀਰ ਹਮਲੇ ਹੋ ਰਹੇ ਹਨ, ਦਲਿਤਾਂ ਅਤੇ ਅÏਰਤਾਂ 'ਤੇ ਘੋਰ ਹਮਲੇ ਹੋ ਰਹੇ ਹਨ, ਮਜ਼ਦੂਰਾਂ, ਕਿਸਾਨਾਂ ਅਤੇ ਹੋਰ ਮਿਹਨਤਕਸ਼ ਲੋਕਾਂ ਦੇ ਅਧਿਕਾਰਾਂ 'ਤੇ ਹਮਲੇ ਹੋ ਰਹੇ ਹਨ, ਸਿਹਤ ਅਤੇ ਸਿੱਖਿਆ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ, ਬੇਰੁਜ਼ਗਾਰੀ ਲਗਾਤਾਰ ਵੱਧ ਰਹੀ ਹੈ | ਵਿਦੇਸ਼ ਨੀਤੀ ਵਿਚ ਸਰਕਾਰ ਇਜ਼ਰਾਈਲ ਵਿਚ ਜ਼ਾਇਨਵਾਦੀ ਸ਼ਾਸਨ ਦਾ ਪੱਖ ਲੈ ਰਹੀ ਹੈ | ਸਰਕਾਰ ਨੇ ਲਗਭਗ ਡੋਨਾਲਡ ਟਰੰਪ ਦੇ ਹੁਕਮਾਂ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ | ਸੰਬੋਧਨ ਕਰਨ ਵਾਲਿਆਂ ਵਿਚ ਕਾਮਰੇਡ ਐਮ.ਐਸ. ਭਾਟੀਆ, ਵਿਜੇ ਕੁਮਾਰ, ਕੇਵਲ ਸਿੰਘ ਬਨਵੈਤ, ਕੁਲਵੰਤ ਕੌਰ, ਰਸ਼ਪਾਲ ਪਾਲੀ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਐਸ.ਡੀ.ਪੀ. ਕਾਲਜ ਦੀਆਂ ਵਿਦਿਆਰਥਣਾਂ ਦਾ ਬੀ.ਕਾਮ. ਸਮੈਸਟਰ ਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਕਾਰ ਵਿਚ ਬੈਠ ਕੇ ਦੋਸਤ ਦੀ ਉਡੀਕ ਕਰ ਰਹੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।