18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੁਰਿੰਦਰਾ ਪਲਸ ਡਾਇਗਨੌਸਟਿਕਸ ਵਲੋਂ ਲਗਾਏ ਵਿਸ਼ੇਸ਼ ਮੈਡੀਕਲ ਕੈਂਪ ਦੌਰਾਨ 150 ਮਰੀਜ਼ਾਂ ਦੀ ਜਾਂਚ <br/>

ਅਜੀਤ ਡੈਸਕ 18-04-2026
ਲੁਧਿਆਣਾ, 17 ਅਪ੍ਰੈਲ (ਡਾ. ਤਰਲੋਚਨ ਸਿੰਘ)-ਸੁਰਿੰਦਰਾ ਪਲਸ ਡਾਇਗਨੌਸਟਿਕਸ ਦੀ ਟੀਮ ਵਲੋਂ ਗੁਰਦੁਆਰਾ ਸਿੰਘ ਸਭਾ, ਮਾਡਲ ਗ੍ਰਾਮ, ਲੁਧਿਆਣਾ ਵਿਖੇ ਇਕ ਵਿਸ਼ੇਸ਼ ਸਿਹਤ ਜਾਂਚ ਕੈਂਪ ਡਾ. ਨਰਜੀਤ ਕੌਰ ਅਤੇ ਡਾ. ਅਣਖਵੀਰ ਗਿੱਲ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਤਿੰਦਰ ਸਿੰਘ ਗਿਲਹੋਤਰਾ ਅਤੇ ਸਮੁੱਚੀ ਕਮੇਟੀ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ | ਕੈਂਪ ਦੌਰਾਨ ਤਕਰੀਬਨ 150 ਤੋਂ ਵੱਧ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ | ਜਾਂਚ ਦੌਰਾਨ ਜਿਨਾਂ ਮਰੀਜ਼ਾਂ ਨੂੰ ਗੰਭੀਰ ਸਮੱਸਿਆਵਾਂ ਪਾਈਆਂ ਗਈਆਂ, ਉਨਾਂ ਨੂੰ ਅਗਲੇਰੀ ਜਾਂਚ ਜਿਵੇਂ ਕਿ ਐਮ.ਆਰ.ਆਈ ਅਤੇ ਅਲਟਰਾਸਾਊਾਡ ਲਈ ਡਾਇਗਨੌਸਟਿਕ ਸੈਂਟਰ ਵਿਖੇ ਭੇਜਿਆ ਗਿਆ | ਖਾਸ ਗੱਲ ਇਹ ਹੈ ਕਿ ਇਨਾਂ ਮਰੀਜ਼ਾਂ ਨੂੰ ਸੈਂਟਰ ਵਲੋਂ ਵੱਧ ਤੋਂ ਵੱਧ ਵਿਸ਼ੇਸ਼ ਛੋਟ ਦਿੱਤੀ ਜਾਵੇਗੀ ਤਾਂ ਜੋ ਲੋੜਵੰਦਾਂ 'ਤੇ ਆਰਥਿਕ ਬੋਝ ਨਾ ਪਵੇ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਤਿੰਦਰ ਸਿੰਘ ਗਿਲਹੋਤਰਾ ਨੇ ਸੁਰਿੰਦਰਾ ਪਲਸ ਡਾਇਗਨੌਸਟਿਕਸ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਮਾਨਵਤਾ ਦੀ ਸੇਵਾ ਲਈ ਕੀਤੇ ਜਾ ਰਹੇ ਇਹ ਉਪਰਾਲੇ ਬਹੁਤ ਸ਼ਲਾਘਾਯੋਗ ਹਨ | ਉਨਾਂ ਨੇ ਅਪੀਲ ਕੀਤੀ ਕਿ ਭਵਿੱਖ ਵਿਚ ਵੀ ਅਜਿਹੇ ਕੈਂਪ ਲਗਾਤਾਰ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਮਿਲ ਸਕੇ |

ਪਿਛਲੀ ਖ਼ਬਰ ਕਮਲਾ ਲੋਹਟੀਆ ਐਸ.ਡੀ. ਕਾਲਜ ਦੇ ਵਿਦਿਆਰਥੀਆਂ ਦੇ ਬੀ. ਕਾਮ ਤੀਜੇ ਸਮੈਸਟਰ ਦੇ ਸ਼ਾਨਦਾਰ ਨਤੀਜੇ <br/> ਅਗਲੀ ਖ਼ਬਰ ਬੇਟਾ ਅਮਰੀਕੀ ਫ਼ੌਜ 'ਚ ਅਤੇ ਮਾਂ ਇਮੀਗ੍ਰੇਸ਼ਨ ਹਿਰਾਸਤ 'ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।