16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਲੋਕਾਂ ਨੂੰ ਮਾਲਕੀ ਹੱਕ ਦਿਵਾਉਣ ਲਈ ਕੈਬਨਿਟ ਮੰਤਰੀ ਮੁੰਡੀਆਂ ਨੇ ਕੀਤੀ ਫਾਇਨਾਂਸ਼ੀਅਲ ਕਮਿਸ਼ਨਰ ਨਾਲ ਮੀਟਿੰਗ <br/>

ਅਜੀਤ ਡੈਸਕ 18-04-2026
ਭਾਮੀਆਂ ਕਲਾਂ/ਲੁਧਿਆਣਾ, 17 ਅਪ੍ਰੈਲ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ 22 ਦੇ ਕੌਂਸਲਰ ਜਸਪਾਲ ਸਿੰਘ ਗਰੇਵਾਲ ਨੇ ਲੋਕਾਂ ਨੂੰ ਮਕਾਨਾਂ ਦੇ ਮਾਲਕੀ ਹੱਕ ਦਿਵਾਉਣ ਦਾ ਮਾਮਲਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਧਿਆਨ ਵਿਚ ਲਿਆਉਂਦੇ ਹੋਏ ਮੰਗ ਕੀਤੀ ਕਿ ਲੋਕਾਂ ਨੂੰ ਆ ਰਹੀ ਇਸ ਵੱਡੀ ਸਮੱਸਿਆ ਦਾ ਹੱਲ ਕੀਤਾ ਜਾਵੇ | ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰੰਘ ਮੁੰਡੀਆਂ ਨੇ ਫਾਇਨੈਂਸ਼ੀਅਲ ਕਮਿਸ਼ਨਰ ਰੈਵਨਿਊ (ਐਫ. ਸੀ.ਆਰ.) ਨਾਲ ਮੀਟਿੰਗ ਕਰਕੇ ਇਸ ਮਸਲੇ ਦਾ ਕੋਈ ਢੁਕਵਾਂ ਹੱਲ ਕੱਢਣ ਲਈ ਵਿਚਾਰ ਚਰਚਾ ਕੀਤੀ ਤਾਂ ਕਿ ਲੋਕਾਂ ਦੀ ਇਸ ਵੱਡੀ ਸਮਸਿਆ ਦਾ ਕੋਈ ਹੱਲ ਹੋ ਸਕੇ | ਇਸ ਸਬੰਧੀ ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਸਰਕਾਰੀ ਅਧਿਕਾਰੀਆਂ ਵਲੋਂ ਇਸ ਦੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ, ਤਾਂ ਕਿ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾ ਸਕਣ |

ਪਿਛਲੀ ਖ਼ਬਰ ਸ਼ਹੀਦ ਮਾਸਟਰ ਕਰਨੈਲ ਸਿੰਘ ਨਗਰ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਸੀਸੂ ਨੇ ਉਦਯੋਗਿਕ ਆਗੂਆਂ ਨਾਲ 'ਰਾਈਜ਼ਿੰਗ ਪੰਜਾਬ ਸੰਮੇਲਨ 2026' ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।