16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵੈਸਾਖ ਮਹੀਨੇ ਦੀ ਮੱਸਿਆ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ <br/>

ਅਜੀਤ ਡੈਸਕ 18-04-2026
ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਵੈਸਾਖ ਮਹੀਨੇ ਦੀ ਮੱਸਿਆ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ¢ ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਗੁਰਮੇਲ ਸਿੰਘ ਦੁੱਗਰੀ ਵਾਲੇ ਅਤੇ ਕਲਗ਼ੀਧਰ ਸਕੂਲ ਦੇ ਬੱਚਿਆਂ ਵਲੋਂ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ ਗਈ¢ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ¢ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ 'ਚ ਰਾਗੀ ਜਥੇ ਭਾਈ ਗੁਰਦੀਪ ਸਿੰਘ ਨੂੰ ਸਿਰੋਪਾਉ ਭੇਟ ਕੀਤੇ ਗੁਰੂ ਕੇ ਲੰਗਰ ਅਤੁੱਟ ਵਰਤੇ¢ ਇਸ ਮÏਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਇੰਦਰਮੋਹਨ ਸਿੰਘ ਕਾਦੀਆਂ, ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਮੋਹਨ ਸਿੰਘ ਚÏਹਾਨ, ਅਰਜੁਨ ਸਿੰਘ ਚੀਮਾ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ, ਦਵਿੰਦਰ ਕÏਰ ਸੋਹਲ, ਜਸਮੇਲ ਕÏਰ ਖੇੜੀਕਲਾਂ, ਰਵਨੀਤ ਕÏਰ ਖੇੜੀਕਲਾਂ, ਅਰਵਿੰਦਰ ਕÏਰ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਬਾਵਾ ਵਲੋਂ ਧਰਮਵੀਰ ਗਾਂਧੀ ਨੂੰ ਧਾਰਮਿਕ ਪੁਸਤਕ ਭੇਟ <br/> ਅਗਲੀ ਖ਼ਬਰ ਪੀ.ਏ.ਯੂ. ਦੇ ਵਿਦਿਆਰਥੀਆਂ ਦੀ ਟੀਮ ਨੇ ਮੱਧ ਪ੍ਰਦੇਸ਼ ਵਿਚ ਪਰਾਲੀ ਸੰਭਾਲ ਸੰਬੰਧੀ ਨਾਟਕ ਕੀਤਾ ਪੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।