16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਾਵਾ ਵਲੋਂ ਧਰਮਵੀਰ ਗਾਂਧੀ ਨੂੰ ਧਾਰਮਿਕ ਪੁਸਤਕ ਭੇਟ <br/>

ਅਜੀਤ ਡੈਸਕ 18-04-2026
ਲੁਧਿਆਣਾ, 17 ਅਪ੍ਰੈਲ (ਜਤਿੰਦਰ ਭੰਬੀ)-ਧਰਮਵੀਰ ਗਾਂਧੀ ਮੈਂਬਰ ਪਾਰਲੀਮੈਂਟ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਸੀਨੀਅਰ ਕਾਂਗਰਸੀ ਨੇਤਾ ਕਿ੍ਸ਼ਨ ਕੁਮਾਰ ਬਾਵਾ, ਸਾਬਕਾ ਚੇਅਰਮੈਨ ਰਮੇਸ਼ ਜੋਸ਼ੀ ਅਤੇ ਅਮਰਜੀਤ ਸਿੰਘ ਓਬਰਾਏ ਮਿਲੇ ਅਤੇ ਅਨੁਰਾਗ ਸਿੰਘ ਵਲੋਂ ਲਿਖੀ ਪੁਸਤਕ 'ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ' ਭੇਟ ਕੀਤੀ ਜਿਸ ਨੂੰ ਦੇਖਦੇ ਹੀ ਧਰਮਵੀਰ ਗਾਂਧੀ ਨੇ ਪੁਸਤਕ ਦੀ ਸ਼ਲਾਘਾ ਕੀਤੀ | ਇਸ ਮਿਲਣੀ ਸਬੰਧੀ ਬਾਵਾ ਨੇ ਦੱਸਿਆ ਕਿ ਉਨ੍ਹਾਂ ਰਾਹੁਲ ਗਾਂਧੀ ਦੀ ਵਤਨਪ੍ਰਸਤੀ ਦੂਰਅੰਦੇਸ਼ੀ ਸੋਚ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅੱਜ ਦੇਸ਼ ਅੰਦਰ ਇਕੋ ਇਕ ਨੇਤਾ ਰਾਹੁਲ ਗਾਂਧੀ ਹੈ, ਜੋ ਫ਼ਿਰਕਾਪ੍ਰਸਤ ਤਾਕਤਾਂ ਨਾਲ ਟੱਕਰ ਲੈਂਦਾ ਹੋਇਆ ਭਿ੍ਸ਼ਟਾਚਾਰ, ਬੇਰੁਜ਼ਗਾਰੀ, ਵੋਟ ਚੋਰੀ ਖ਼ਿਲਾਫ਼ ਸੰਘਰਸ਼ ਕਰਦਾ ਹੋਇਆ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਭਾਰਤ ਜੋੜੋ ਯਾਤਰਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਾਰੇ ਕਾਂਗਰਸੀ ਨੇਤਾ ਸਿਰ ਜੋੜ ਕੇ ਕੰਮ ਕਰਨ ਤਾਂ ਕਿ ਰਾਹੁਲ ਗਾਂਧੀ ਦੇ ਹੱਥ ਮਜ਼ਬੂਤ ਕਰਦੇ ਹੋਏ ਕਾਂਗਰਸ ਪਾਰਟੀ ਨੂੰ ਮਜ਼ਬੂਤ ਅਤੇ ਤਾਕਤਵਰ ਬਣਾਈਏ ਤਦ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਸੰਭਵ ਹੈ | ਉਨ੍ਹਾਂ ਇਸ ਸਮੇਂ ਸ੍ਰੀ ਬਾਵਾ, ਜੋਸ਼ੀ ਅਤੇ ਓਬਰਾਏ ਨਾਲ ਕੀਤੀ ਮੁਲਾਕਾਤ ਨੂੰ ਉਸਾਰੂ ਸੋਚ ਦੀ ਮੀਟਿੰਗ ਕਰਾਰ ਦਿੱਤਾ |

ਪਿਛਲੀ ਖ਼ਬਰ ਅਰੋੜਾ ਮਹਾਸਭਾ ਨੇ 47ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਵੈਸਾਖ ਮਹੀਨੇ ਦੀ ਮੱਸਿਆ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।