15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. 10ਵੀਂ ਦੇ ਨਤੀਜਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 19-04-2026
ਫੁੱਲਾਂਵਾਲ, 18 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਮਾਨਵ ਰਚਨਾ ਇੰਟਰਨੈਸ਼ਨਲ ਸਕੂਲ, ਲੁਧਿਆਣਾ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. 10ਵੀਂ ਜਮਾਤ ਦੀ ਪ੍ਰੀਖਿਆ ਦੇ ਆਏ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਦੌਰਾਨ ਜੀਨਲ ਗੁਪਤਾ 99.20 ਫ਼ੀਸਦੀ ਨਾਲ ਪਹਿਲੇ, ਗੁਰਸ਼ਾਨ ਸਿੰਘ 98.20 ਫ਼ੀਸਦੀ ਨਾਲ ਦੂਜੇ, ਲਗਾਵ ਖੁਰਾਨਾ 97.80 ਫ਼ੀਸਦੀ ਨਾਲ ਤੀਜੇ, ਏਾਜਲ ਨਾਰੰਗ ਅਤੇ ਆਰਵ ਕਾਲੜਾ 97.40 ਫ਼ੀਸਦੀ ਨਾਲ ਚੌਥੇ ਅਤੇ ਐਂਜਲੀਨਾ ਗਰੋਵਰ 96.60 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਵੇਂ ਸਥਾਨ 'ਤੇ ਰਹੇ | ਸਕੂਲ ਦਾ ਸਮੁੱਚਾ ਪ੍ਰਦਰਸ਼ਨ ਵੀ ਸ਼ਲਾਘਾਯੋਗ ਰਿਹਾ, ਜਿਸ ਵਿਚ 100 ਫ਼ੀਸਦੀ ਪਾਸ ਪ੍ਰਤੀਸ਼ਤਤਾ ਰਹੀ ਅਤੇ 84.48 ਫ਼ੀਸਦੀ ਦੀ ਮਜ਼ਬੂਤ ਸਕੂਲ ਔਸਤ ਨਾਲ 16 ਫ਼ੀਸਦੀ ਵਿਦਿਆਰਥੀਆਂ ਨੇ 95 ਫ਼ੀਸਦੀ, 44 ਫ਼ੀਸਦੀ ਨੇ 90 ਫ਼ੀਸਦੀ ਅਤੇ ਇਸ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਪ੍ਰਬੰਧਕਾਂ ਵਲੋਂ ਸਾਰਿਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਕਿਹਾ ਕਿ ਇਹ ਪ੍ਰਾਪਤੀਆਂ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਮਾਪਿਆਂ ਦੇ ਅਟੁੱਟ ਸਮਰਥਨ ਅਤੇ ਸਿੱਖਿਅਕਾਂ ਦੀ ਵਚਨਬੱਧਤਾ ਦਾ ਪ੍ਰਮਾਣ ਹਨ |

ਪਿਛਲੀ ਖ਼ਬਰ ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਨਰਸਰੀ ਫਰੈਸ਼ਰ ਪਾਰਟੀ <br/> ਅਗਲੀ ਖ਼ਬਰ ਚੋਰੀ ਦੀ ਯੋਜਨਾ ਬਣਾ ਰਹੇ ਤਿੰਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।