15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵੱਖ-ਵੱਖ ਇਲਾਕਿਆਂ 'ਚੋਂ ਹੈਰੋਇਨ, ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ <br/>

ਅਜੀਤ ਡੈਸਕ 19-04-2026
ਲੁਧਿਆਣਾ, 18 ਅਪ੍ਰੈਲ (ਜਤਿੰਦਰ ਭੰਬੀ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੈਰੋਇਨ, ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਵਿਚ ਥਾਣਾ ਸਲੇਮਟਾਬਰੀ ਵਿਖੇ ਤੈਨਾਤ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਮੁਖ਼ਬਰ ਖਾਸ ਦੀ ਇਤਲਾਹ 'ਤੇ ਮੁਲਜ਼ਮ ਨੂੰ ਨੇੜੇ ਮਾਰਕੀਟ ਕਮੇਟੀ ਦਾਣਾ ਮੰਡੀ ਵਿਖੇ ਸ਼ਰਾਬ ਵੇਚਣ ਲਈ ਆਪਣੇ ਗਾਹਕਾਂ ਦੀ ਉਡੀਕ ਕਰਦੇ ਨੂੰ ਕਾਬੂ ਕਰਕੇ ਉਸ ਪਾਸੋਂ 36 ਬੋਤਲਾਂ ਸ਼ਰਾਬ ਮਾਰਕਾ ਡਾਲਰ ਰੰਮ ਬਰਾਮਦ ਕੀਤੀਆਂ | ਮੁਲਜ਼ਮ ਦੀ ਸ਼ਨਾਖ਼ਤ ਰਜੇਸ਼ ਕੁਮਾਰ ਵਜੋਂ ਹੋਈ ਹੈ | ਦੂਜੇ ਮਾਮਲੇ ਵਿਚ ਥਾਣਾ ਸਲੇਮਟਾਬਰੀ ਵਿਖੇ ਹੀ ਤੈਨਾਤ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਸ਼ੱਕ ਦੇ ਆਧਾਰ 'ਤੇ ਮੁਲਜ਼ਮਾਂ ਨੂੰ ਹੁਸੈਨਪੁਰਾ ਕੱਟ ਨੇੜੇ ਮਲਹੋਤਰਾ ਪੈਲੇਸ ਤੋਂ ਕਾਬੂ ਕਰਕੇ ਚੈੱਕ ਕੀਤਾ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਮੁਲਜ਼ਮਾਂ ਦੀ ਸ਼ਨਾਖ਼ਤ ਲਲਿਤ ਕੁਮਾਰ ਤੇ ਨਿਰਮਲ ਕੁਮਾਰ ਵਜੋਂ ਹੋਈ ਹੈ | ਤੀਜੇ ਮਾਮਲੇ ਵਿਚ ਥਾਣਾ ਦੁੱਗਰੀ ਵਿਖੇ ਤੈਨਾਤ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸਨ ਤਾਂ ਮੁਲਜ਼ਮ ਨੂੰ 200 ਫੁੱਟਾ ਰੋਡ ਨਜ਼ਦੀਕ ਨਵਾਂ ਫਲਾਈਓਵਰ ਦੁੱਗਰੀ ਹਰਚਰਨ ਨਗਰ ਤੋਂ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ | ਮੁਲਜ਼ਮ ਦੀ ਸ਼ਨਾਖ਼ਤ ਤਰਨਜੀਤ ਸਿੰਘ ਵਜੋਂ ਹੋਈ ਹੈ | ਚੌਥੇ ਮਾਮਲੇ ਵਿਚ ਥਾਣਾ ਸ਼ਿਮਲਾਪੁਰੀ ਵਿਖੇ ਤੈਨਾਤ ਸਹਾਇਕ ਥਾਣੇਦਾਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਮੁਖ਼ਬਰ ਖਾਸ ਦੀ ਇਤਲਾਹ 'ਤੇ ਮੁਲਜ਼ਮਾਂ ਨੂੰ ਪ੍ਰੀਤ ਨਗਰ ਸ਼ਿਮਲਾਪੁਰੀ ਤੋਂ ਕਾਬੂ ਕਰਕੇ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ | ਮੁਲਜ਼ਮਾਂ ਦੀ ਸ਼ਨਾਖ਼ਤ ਰਵੀ ਗੁਪਤਾ ਅਤੇ ਨਵਜੋਤ ਸਿੰਘ ਵਜੋਂ ਹੋਈ ਹੈ | ਪੰਜਵੇਂ ਮਾਮਲੇ ਵਿਚ ਥਾਣਾ ਜਮਾਲਪੁਰ ਵਿਖੇ ਤੈਨਾਤ ਸਹਾਇਕ ਥਾਣੇਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਮੁਲਜ਼ਮ ਕੰਨਟੇਨਰ ਜਾੜ ਦੀ ਬੈਕਸਾਈਡ ਕੱਚਾ ਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਮੋਟਰਸਾਈਕਲ ਦੇ ਦਸਤਾਵੇਜ਼ ਵੀ ਨਹੀਂ ਪੇਸ਼ ਕਰ ਸਕਿਆ, ਮੋਟਰਸਾਈਕਲ 'ਤੇ ਲੱਗਾ ਨੰਬਰ ਵੀ ਜਾਅਲੀ ਪਾਇਆ ਗਿਆ | ਮੁਲਜ਼ਮ ਦੀ ਸ਼ਨਾਖ਼ਤ ਮੋਹਿਤ ਭਾਰਦਵਾਜ ਵਜੋਂ ਹੋਈ ਹੈ |

ਪਿਛਲੀ ਖ਼ਬਰ ਪਿੰਡ ਗਾਦੜੀਵਾਲਾ ਵਿਖੇ ਕਣਕ ਦਾ 9 ਏਕੜ ਨਾੜ ਸੜਿਆ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਦਿੱਤਾ ਸੂਬਾ ਪੱਧਰੀ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।