17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 09-05-2026

ਲੁਧਿਆਣਾ, 8 ਮਈ (ਪਰਮਿੰਦਰ ਸਿੰਘ ਆਹੂਜਾ)-ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ ਅਤੇ ਇਸ ਸੰਬੰਧੀ ਪੁਲਿਸ ਨੇ ਗਗਨਜੋਤ ਸਿੰਘ ਧਾਲੀਵਾਲ ਵਾਸੀ ਭਾਈ ਰਣਧੀਰ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਉਕਤ ਕਥਿਤ ਦੋਸ਼ੀ ਦੇ ਭਰਾ ਨਾਲ ਉਸ ਦੀ ਮਾਤਾ ਦੇ ਵਿਆਹ ਦੀ ਗੱਲ ਚੱਲ ਰਹੀ ਸੀ | ਉਸ ਦੱਸਿਆ ਕਿ ਇਸ ਕਾਰਨ ਉਹ ਉਕਤ ਕਥਿਤ ਦੋਸ਼ੀ ਦੇ ਸੰਪਰਕ 'ਚ ਆਈ | ਕਥਿਤ ਦੋਸ਼ੀ ਨੇ ਉਸ ਨੂੰ ਵੀ ਵਿਆਹ ਕਰਵਾਉਣ ਦਾ ਝਾਂਸਾ ਦਿੱਤਾ ਅਤੇ ਉਸ ਨਾਲ ਜਬਰ ਜਨਾਹ ਕੀਤਾ, ਪਰ ਬਾਅਦ ਵਿਚ ਉਹ ਜਦੋਂ ਗਰਭਵਤੀ ਹੋ ਗਈ ਤਾਂ ਕਥਿਤ ਦੋਸ਼ੀ ਵਿਆਹ ਕਰਵਾਉਣ ਤੋਂ ਮੁੱਕਰ ਗਿਆ | ਉਸ ਦੱਸਿਆ ਕਿ ਬੀਤੇ ਦਿਨ ਉਸ ਨੇ ਇਕ ਬੱਚੇ ਨੂੰ ਵੀ ਜਨਮ ਦਿੱਤਾ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਡਿਜੀਟਲ ਜਨਗਣਨਾ 2027 ਲਈ ਨਗਰ ਨਿਗਮ ਕਮਿਸ਼ਨਰ ਵਲੋਂ ਸਵੈ-ਗਣਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।