17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/>

ਅਜੀਤ ਡੈਸਕ 09-05-2026
ਲੁਧਿਆਣਾ, 8 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਦੀ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਕੁਲਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਕੀਰਤਨ ਸਮਾਗਮ ਅੰਦਰ ਇਕੱਤਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਕੁਲਵਿੰਦਰ ਸਿੰਘ ਨੇ ਕਿਹਾ ਕਿ ਮÏਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜਜ਼ਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ | ਇਸ ਦÏਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ 'ਤੇ ਚੱਲਣ ਦੀ ਪੇ੍ਰਰਨਾ ਦਿੱਤੀ | ਕੀਰਤਨ ਸਮਾਗਮ ਅੰਦਰ ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਵਿੰਦਰ ਸਿੰਘ ਕੋਹਲੀ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਦਾਨ ਸਿੰਘ, ਪ੍ਰੇਮ ਸਿੰਘ, ਜੋਗਿੰਦਰ ਸਿੰਘ ਸਲੂਜਾ, ਅਵਤਾਰ ਸਿੰਘ ਬੀ.ਕੇ., ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ ¢

ਪਿਛਲੀ ਖ਼ਬਰ ਜਾਗਰਣ ਸੰਬੰਧੀ ਕੌਂਸਲਰ ਸੁਖਜਿੰਦਰ ਕੌਰ ਤੇ ਸਮਾਜ ਸੇਵਕ ਬੋਪਾਰਾਏ ਨੂੰ ਦਿੱਤਾ ਸੱਦਾ ਪੱਤਰ <br/> ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।