14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸੂਬੇ 'ਚ ਕਾਨੰੂਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ-ਸੰਨੀ ਕੈਂਥ <br/>

ਅਜੀਤ ਡੈਸਕ 09-05-2026
ਲੁਧਿਆਣਾ, 8 ਮਈ (ਭੁਪਿੰਦਰ ਸਿੰਘ ਬੈਂਸ)-ਪੰਜਾਬ ਵਿਚ ਵੱਧ ਰਹੀਆਂ ਕਤਲ, ਚੋਰੀਆਂ ਅਤੇ ਬੰਬ ਧਮਾਕਿਆਂ ਦੀਆਂ ਘਟਨਾਵਾਂ ਨੰੂ ਲੈਕੇ ਭਾਜਪਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ | ਇਹ ਸ਼ਬਦੀ ਹਮਲਾ ਸੰੰਨੀ ਕੈਂਥ ਵਲੋਂ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਇਕ ਮੀਟਿੰਗ ਦੌਰਾਨ ਕੀਤਾ ਗਿਆ | ਸਨੀ ਕੈਂਥ ਨੇ ਕਿਹਾ ਕਿ ਸੂਬੇ ਵਿਚ ਕਾਨੰੂਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਲੋਕ ਆਪਣੇ ਆਪ ਨੰੂ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦੀ ਸੁਰੱਖਿਆ ਕਰਨ ਦੀ ਬਜਾਏ ਸਿਆਸੀ ਬਿਆਨਬਾਜ਼ੀ ਵਿਚ ਰੁੱਝੀ ਹੋਈ ਹੈ | ਉਨ੍ਹਾਂ ਕਿਹਾ ਕਿ ਬਿਨ੍ਹਾਂ ਸਬੂਤ ਭਾਜਪਾ ਤੇ ਦੋਸ਼ ਲਗਾਉਣਾ ਗੈਰ-ਜ਼ਿੰਮੇਵਾਰਾਨਾ ਹੈ | ਕੈਂਥ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ 2027 ਵਿਚ ਆਮ ਆਦਮੀ ਪਾਰਟੀ ਨੰੂ ਕਰਾਰਾ ਜਵਾਬ ਦੇਣਗੇ | ਇਸ ਮੌਕੇ ਰੋਹਿਤ ਸ਼ਰਮਾ, ਪੁਸ਼ਪਿੰਦਰ ਸਿੰਘ, ਬਲਵੰਤ ਸਿੰਘ, ਸੰਦੀਪ ਠਾਕੁਰ ਸਮੇਤ ਹੋਰ ਭਾਜਪਾ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਤੇ ਡਿਪਟੀ ਮੇਅਰ ਪਿ੍ੰਸ ਜੌਹਰ ਨੇ ਗੋਹਾ ਚੁੱਕਣ ਵਾਲੀ ਨਿੱਜੀ ਕੰਪਨੀ ਖ਼ਿਲਾਫ਼ ਖੋਲਿ... ਅਗਲੀ ਖ਼ਬਰ ਲਿਟਲ ਲਰਨਰਜ਼ ਪ੍ਰੀ ਸਕੂਲ ਵਿਖੇ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।