14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਭਲਕੇ ਪੰਜਾਬ ਪੱਧਰ 'ਤੇ ਮਨਾਇਆ ਜਾਵੇਗਾ-ਗਾਬੜੀਆ, ਲੀਲ <br/>

ਅਜੀਤ ਡੈਸਕ 09-05-2026
ਇਆਲੀ/ਥਰੀਕੇ, 8 ਮਈ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ 10 ਮਈ ਐਤਵਾਰ ਨੂੰ ਲੁਧਿਆਣਾ ਦੀ ਅਨਾਜ ਮੰਡੀ ਪਿੱਛੇ ਅਰੋੜਾ ਪੈਲੇਸ ਵਿਖੇ ਪੰਜਾਬ ਪੱਧਰ 'ਤੇ ਮਨਾਇਆ ਜਾਵੇਗਾ¢ ਇਸ ਸੰਬੰਧੀ ਬੀ.ਸੀ. ਵਿੰਗ ਦੇ ਕÏਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਅਤੇ ਬੀ.ਸੀ. ਵਿੰਗ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਦੱਸਿਆ ਕਿ ਸਮਾਗਮ 'ਚ ਮੁੱਖ ਮਹਿਮਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਸੀਨੀਅਰ ਲੀਡਰਸ਼ਿਪ, ਯੂਥ ਅਕਾਲੀ ਦਲ ਦੇ ਨੌਜਵਾਨ, ਬੀ.ਸੀ./ਐਸ.ਸੀ. ਵਿੰਗ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ | ਇਹ ਇਤਿਹਾਸਕ ਸਮਾਗਮ 2027 ਦੀਆਂ ਵਿਧਾਨ ਸਭਾ ਚੋਣਾਂ ਦÏਰਾਨ ਪੰਜਾਬ ਵਿਚ ਪੰਜਾਬ ਦੇ ਹੱਕਾਂ ਲਈ ਦਿ੍ੜ੍ਹਤਾ ਨਾਲ ਪਹਿਰਾ ਦੇਣ ਵਾਲੀ ਇਕਲੌਤੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਬਣਨ ਵਾਲੀ ਸਰਕਾਰ ਦਾ ਮੁੱਢ ਬੰਨੇ੍ਹਗਾ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਗਿੱਲ ਅੰਦਰ ਮੁੱਖ ਦਫ਼ਤਰ ਦਾ ਮਹੂਰਤ ਭਲਕੇ-ਸਿਮਕ ਅਗਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਤੇ ਡਿਪਟੀ ਮੇਅਰ ਪਿ੍ੰਸ ਜੌਹਰ ਨੇ ਗੋਹਾ ਚੁੱਕਣ ਵਾਲੀ ਨਿੱਜੀ ਕੰਪਨੀ ਖ਼ਿਲਾਫ਼ ਖੋਲਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।